ਡੀ. ਆਈ. ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
5 Dariya News
ਬਰਨਾਲਾ 01-Jun-2024
ਡੀ. ਆਈ. ਜੀ. ਪਟਿਆਲਾ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਸਟੇਸ਼ਨਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਮਲਿਕ, ਡੀ. ਐੱਸ. ਪੀ. ਸ਼੍ਰੀ ਸਤਵੀਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਉਨ੍ਹਾਂ ਆਈ.ਟੀ.ਆਈ ਵਿਖੇ ਬਣੇ ਪੋਲਿੰਗ ਸਟੇਸ਼ਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਨ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਜਾਇਜ਼ਾ ਲਿਆ ਅਤੇ ਇਨ੍ਹਾਂ ਥਾਵਾਂ ਉੱਤੇ ਤਾਇਨਾਤ ਸੁਰੱਖਿਆ ਕਰਮੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ 'ਚ ਕਿਸੇ ਵੀ ਕਿਸਮ ਦੀ ਢਿੱਲ ਨਾ ਵਰਤੀ ਜਾਵੇ।
ਸ਼੍ਰੀ ਭੁੱਲਰ ਦਸਿਆ ਕਿ ਉਨ੍ਹਾਂ ਪਟਿਆਲਾ, ਸੰਗਰੂਰ, ਮਾਲੇਰਕੋਟਲਾ ਅਤੇ ਬਰਨਾਲਾ ਦੇ ਵੱਖ ਵੱਖ ਖੇਤਰਾਂ ਦਾ ਦੌਰਾ ਕੀਤਾ ਜਿੱਥੇ ਅਮਨ ਅਤੇ ਸ਼ਾਂਤੀ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ।