ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ
ਅੰਤਰਰਾਸ਼ਟਰੀ ਵਿਧਵਾ ਦਿਵਸ ਮੌਕੇ 25 ਵਿਧਵਾ ਔਰਤਾਂ ਨੂੰ ਕੀਤੀ ਸਿਲਾਈ ਮਸ਼ੀਨਾਂ ਦੀ ਵੰਡ
5 Dariya News
ਮਾਨਸਾ 22-Jun-2024
ਅੰਤਰਰਾਸ਼ਟਰੀ ਵਿਧਵਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਲੂੰਬਾ ਫਾਊਂਡੇਸ਼ਨ ਦੇ ਸਹਿਯੋਗ ਨਾਲ 25 ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਇਹ ਸਿਲਾਈ ਮਸ਼ੀਨਾਂ ਇਨ੍ਹਾਂ ਨੂੰ ਸਵੈ-ਰੁਜ਼ਗਾਰ ਕਰਨ ਲਈ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਇਹ ਆਪਣੀ ਆਰਥਿਕਤਾ ਵਿੱਚ ਸੁਧਾਰ ਕਰ ਸਕਣ ਅਤੇ ਦੂਜੀਆਂ ਔਰਤਾਂ ਲਈ ਵੀ ਚਾਨਣ ਮੁਨਾਰਾ ਬਣਨ।
ਇਸ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਔਰਤਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਵਿਧਵਾ ਔਰਤਾਂ ਸਮਾਜ ਵਿੱਚ ਚੰਗੀ ਤਰ੍ਹਾਂ ਵਿਚਰ ਸਕਣ। ਲੂੰਬਾ ਫਾਊਂਡੇਸ਼ਨ ਦੇ ਪ੍ਰੋਜੈਕਟ ਕੁਆਰਡੀਨੇਟਰ ਸ਼੍ਰੀਮਤੀ ਰਾਜਵਿੰਦਰ ਕੌਰ ਨੇ ਕਿਹਾ ਕਿ ਭਾਰਤ ਵਿੱਚ 1998 ਵਿੱਚ ਇੰਟਰਨੈਸ਼ਨਲ ਲੂੰਬਾ ਫਾਊਂਡੇਸ਼ਨ ਦੀ ਸਥਾਪਨਾ ਕੀਤੀ ਗਈ।
ਇਸ ਫਾਊਂਡੇਸ਼ਨ ਦਾ ਮੁੱਖ ਮੰਤਵ ਵਿਧਵਾ ਔਰਤਾਂ ਦੀ ਭਲਾਈ ਕਰਨਾ ਹੈ। ਉਨ੍ਹਾਂ ਦੱਸਿਆ ਕਿ 23 ਜੂਨ ਨੂੰ ਇੰਟਰਨੈਸ਼ਨਲ ਵਿਧਵਾ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਮਨਿੰਦਰ ਸਿੰਗਲਾ, ਰਾਜਿੰਦਰ ਵਰਮਾ, ਮੋਹਿਤ ਗਰਗ, ਪੂਜਾ ਸਿੰਗਲਾ, ਮਨਦੀਪ ਅਤੇ ਬਲਜੀਤ ਸਿੰਘ ਮੌਜੂਦ ਸਨ।