5 Dariya News

ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਤੇ ਡਾਕਟਰਾਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ

ਡਾਕਟਰ ਰੱਬ ਦਾ ਦੂਸਰਾ ਰੂਪ ਹੁੰਦੇ ਹਨ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

5 Dariya News

ਫਤਿਹਗੜ੍ਹ ਸਾਹਿਬ 01-Jul-2024

ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ "ਅੰਤਰਰਾਸ਼ਟਰੀ ਡਾਕਟਰ ਦਿਵਸ" ਮਨਾਇਆ ਗਿਆ। ਇਸ ਮੌਕੇ ਤੇ ਜਿਲੇ ਦੀਆਂ ਸਿਹਤ ਸੰਸਥਾਵਾਂ ਵਿੱਚ ਵਧੀਆ ਸੇਵਾਵਾਂ ਦੇਣ  ਬਦਲੇ ਅਤੇ ਜਿਲਾ ਹਸਪਤਾਲ ਵਿੱਚ ਤਾਇਨਾਤ ਅੱਖਾਂ ਦੇ ਮਾਹਰ ਡਾ ਜਸਪ੍ਰੀਤ ਸਿੰਘ ਬੇਦੀ, ਆਪਰੇਸ਼ਨਾਂ ਦੇ ਮਾਹਰ ਡਾ ਓਂਕਾਰਵੀਰ ਸਿੰਘ, ਮੈਡੀਸਨ ਦੇ ਮਾਹਰ ਡਾ ਹਰਕੇਸ਼ ਕੁਮਾਰ,ਔਰਤ ਰੋਗਾਂ ਦੇ ਮਾਹਰ ਡਾ ਨੀਰੂ ਸਿਆਲ,ਡਾ ਅਨੁਬੀਰ ਕੌਰ, ਡਾ ਸੋਨੀਕਾ ਕੌਸ਼ਲ, ਡਾ ਨਵਦੀਪ ਸਿੰਘ ,ਡਾ ਸਲੀਨਾ, ਡਾ ਹਰਮਨਪ੍ਰੀਤ ਕੌਰ, ਡਾ ਕੁਲਵਿੰਦਰ ਕੌਰ, ਡਾ ਪੁਨੀਤ ਦੇਵੀ, ਡਾ ਜੋਗਿਤਾ ਡਾ, ਸਚਿਨ ਆਦਿ ਡਾਕਟਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। 

ਇਸ ਮੌਕੇ ਤੇ ਡਾਕਟਰਾਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਨੇ ਕਿਹਾ ਕਿ ਡਾਕਟਰ ਰੱਬ ਦਾ ਦੂਸਰਾ ਰੂਪ ਹੁੰਦੇ ਹਨ ਜੋ ਤਿੰਨ ਰਾਤ ਮਨੁੱਖਤਾ ਦੀ ਸੇਵਾ ਵਿੱਚ ਆਪਣੀ ਜ਼ਿੰਦਗੀ ਗੁਜ਼ਾਰ ਦਿੰਦੇ ਹਨ। ਉਹਨਾਂ ਕਿਹਾ ਕਿ ਕੋਵਿਡ 19 ਦੀ ਮਹਾਂਮਾਰੀ ਦੌਰਾਨ ਲੱਖਾਂ ਲੋਕਾਂ ਦੀਆਂ ਜਿੰਦਗੀਆਂ ਨੂੰ ਬਚਾਉਂਦੇ ਹੋਏ ਬਹੁਤ ਸਾਰੇ ਡਾਕਟਰਾਂ ਨੇ ਆਪਣੀਆਂ ਜਾਨਾਂ ਵੀ ਗਵਾ ਦਿੱਤੀਆਂ। ਉਹਨਾਂ ਇਸ ਡਾਕਟਰ ਦਿਵਸ ਦੇ ਮੌਕੇ ਤੇ ਸਿਹਤ ਵਿਭਾਗ ਵਿੱਚ ਕੰਮ ਕਰਦੇ ਸਮੂਹ ਡਾਕਟਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਇਸੇ ਤਰ੍ਹਾਂ ਇਮਾਨਦਾਰੀ ਅਤੇ ਤਨ ਦੇਹੀ ਨਾਲ ਨਿਭਾਉਂਦੇ ਰਹਿਣ ਅਤੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਹਰ ਸੰਭਵ ਯਤਨ ਕਰਨ ਤੇ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ ਹਲੀਮੀ ਵਾਲਾ ਵਤੀਰਾ ਕਰਨਾ ਇਸੇ ਤਰ੍ਹਾਂ ਕਾਇਮ ਰੱਖਣ। 

ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਸੁਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਗੁਰਪ੍ਰੀਤ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਵਤਾਰ ਸਿੰਘ, ਨੈਨਸੀ ਆਦਿ ਹਾਜ਼ਰ ਸਨ।