5 Dariya News

ਹੁਸ਼ਿਆਰਪੁਰ ’ਚ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਨਹੀਂ ਆਉਣ ਦਿੱਤੀ ਜਾਵੇਗੀ ਪਾਣੀ ਦੀ ਕਮੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਪਿੰਡ ਥੱਥਲਾਂ ’ਚ 55 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਿੰਚਾਈ ਟਿਊਬਵੈੱਲ ਦਾ ਕੀਤਾ ਉਦਘਾਟਨ

5 Dariya News

ਹੁਸ਼ਿਆਰਪੁਰ 08-Jul-2024

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਲਗਾਤਾਰ ਸਿੰਚਾਈ ਟਿਊਬਵੈੱਲ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੇਤੀ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। 

ਉਹ ਅੱਜ ਪਿੰਡ ਥੱਥਲਾਂ ਵਿਚ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਸਿੰਚਾਈ ਟਿਊਬਵੈੱਲ ਦਾ ਉਦਘਾਟਨ ਕਰਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਿਚ ਲੰਬੇ ਸਮੇਂ ਤੋਂ ਸਿੰਚਾਈ ਟਿਊਬਵੈੱਲ ਦੀ ਮੰਗ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ, ਜਿਸ ਨਾਲ ਪਿੰਡ ਦੇ ਛੋਟੇ ਕਿਸਾਨਾਂ ਨੂੰ ਵੀ ਲਾਭ ਮਿਲੇਗਾ। 

ਉਨ੍ਹਾਂ ਦੱਸਿਆ ਕਿ ਕਰੀਬ 2 ਕਿਲੋਮੀਟਰ ਲੰਬੀ ਪਾਈਪ ਲਾਈਨ ਵੀ ਵਿਛਾਈ ਗਈ ਹੈ, ਜਿਸ ਨਾਲ ਕਰੀਬ 100 ਏਕੜ ਜ਼ਮੀਨ ਨੂੰ ਸਿੰਚਾਈ ਦੀ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਫ਼ਸਲ ਦੀ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਵਿਚੋਂ ਇਕ ਹੈ, ਜਿਸ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। 

ਉਨ੍ਹਾਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਜਤਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਕਿਸੇ ਵੀ ਖੇਤਰ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਹੈ। ਉਨ੍ਹਾਂ ਇਸ ਦੌਰਾਨ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਰਾਜਨ, ਐਸ.ਡੀ.ਓ ਹਰਦੀਪ ਸਿੰਘ, ਪਿੰਡ ਦੇ ਸਰਪੰਚ, ਪੰਚ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

होशियारपुर में किसानों को फसल की सिंचाई के लिए नहीं आने दी जाएगी पानी की कमीः ब्रम शंकर जिंपा

कैबिनेट मंत्री ने गांव थथलां में 55 लाख रुपए की लागत से बने सिंचाई ट्यूबवेल का किया उद्घाटन

होशियारपुर

कैबिनेट मंत्री पंजाब ब्रम शंकर जिंपा ने कहा कि पंजाब सरकार की ओर से जिला होशियारपुर में लगातार सिंचाई टयूबवेल लगाए जा रहे हैं। उन्होंने कहा कि मुख्य मंत्री पंजाब भगवंत सिंह मान की सोच है कि प्रदेश के किसानों को खेती संबंधी किसी तरह की कोई दिक्कत न आए। 

वे आज गांव थथलां में करीब 55 लाख रुपए की लागत से तैयार सिंचाई ट्यूबवेल का उद्घाटन करने के दौरान गांव वासियों को संबिधत कर रहे थे। कैबिनेट मंत्री ने कहा कि गांव में लंबे समय में सिंचाई ट्यूबवेल की मांग थी, जिसे पूरा कर दिया गया है, जिससे गांव के छोटे किसानों को भी लाभ मिलेगा। उन्होंने बताया कि करीब 2 किलोमीटर लंबी पाइप लाइन भी डाली गई है, जिससे करीब 100 एकड़ भूमि को सिंचाई की सुविधा मिलेगी। 

उन्होंने कहा कि फसल की सिंचाई के लिए पानी मुहैया करवाना मुख्य मंत्री भगवंत मान के नेतृत्व वाली पंजाब सरकार की मुख्य प्राथमिकताओं में से एक है, जिसके लिए सरकार लगाकार प्रयासरत है। उन्होंने मुख्य मंत्री पंजाब का आभार जताते हुए कहा कि उन्होंने प्रदेश के किसी भी क्षेत्र के विकास में कोई कमी नहीं छोड़ी है।

उन्होंने इस दौरान जल स्त्रोत विभाग के अधिकारियों को और मेहनत और ईमानदारी से कार्य करने के लिए प्रेरित भी किया। इस मौके पर राजन, बिंदा, एस.डी.ओ हरदीप सिंह, गांव के सरपंच, पंच व अन्य गणमान्य भी मौजूद थे।