5 Dariya News

ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਰਾਮ ਨਗਰ ਖਜਾਨ ਸਿੰਘ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ 10-Jul-2024

ਪੰਜਾਬ ਸਰਕਾਰ ਲੋਕ ਨੂੰ ਉਹਨਾਂ ਦੇ ਘਰ੍ਹਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਇਆ ਕਰਵਾਉਣ ਲਈ ਲਗਾਤਾਰ ਯਤਨਸੀਲ ਹੈ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਲੋਕ ਬਿਨ੍ਹਾਂ ਕਿਸੇ ਖਜਲ ਖੁਆਰੀ ਦੇ ਆਪਣੇ ਘਰ੍ਹਾਂ ਦੇ ਨੇੜੇ ਹੀ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਡਾ. ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕੇ ਮਲੋਟ ਦੇ ਪਿੰਡ ਰਾਮਨਗਰ ਖਜਾਨ ਸਿੰਘ ਵਿਖੇ ਜਨ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਤੇ ਡਾ. ਸੰਜੀਵ ਕੁਮਾਰ ਐਸ ਡੀ ਐਮ ਮਲੋਟ ਨੇ ਦੱਸਿਆ ਕਿ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ  ਜਿ਼ਲ੍ਹੇ ਵਿੱਚ ਜਨ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਕੈਂਪ ਦੌਰਾਨ  ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਦਾ ਨਿਪਟਾਰਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।ਇਸ ਕੈਂਪ ਵਿੱਚ ਵੱਖ-ਵੱਖ ਵਿਭਾਗ ਵਲੋਂ ਲੋਕ ਭਲਾਈ ਸਕੀਮਾਂ ਦੀ ਵੀ ਜਾਣਕਾਰੀ ਦਿੱਤੀ ਗਈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।