ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 'ਆਪ ਦੀ ਸਰਕਾਰ ਆਪ ਦੀ ਦੁਆਰ' ਤਹਿਤ ਲਗਾਏ ਕੈਂਪ ਦਾ ਲਿਆ ਜਾਇਜ਼ਾ
ਗੜ੍ਹਸ਼ੰਕਰ ਦੇ ਪਿੰਡ ਝੋਨੋਵਾਲ ਵਿਖੇ ਲਗਾਇਆ ਗਿਆ ਕੈਂਪ
5 Dariya News
ਹੁਸ਼ਿਆਰਪੁਰ 10-Jul-2024
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਦੇ ਪਿੰਡ ਝੋਨੋਵਾਲ ਵਿਖੇ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਿਅਕਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਤੋਂ ਹੀ ਪਤਾ ਲੱਗਦਾ ਹੈ ਕਿ ਸਰਕਾਰ ਆਮ ਆਦਮੀ ਪ੍ਰਤੀ ਕਿੰਨੀ ਚਿੰਤਤ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਨੂੰ ਧਿਆਨ ਵਿੱਚ ਰੱਖ ਕੇ ਸਕੀਮਾਂ ਤਿਆਰ ਕਰ ਰਹੀ ਹੈ ਤਾਂ ਜੋ ਹੇਠਲੇ ਪੱਧਰ ਤੱਕ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸਡੀਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਵੀ ਮੌਜੂਦ ਸਨ।
ਡਿਪਟੀ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੇ ਪਿੰਡ ਝੋਨੋਵਾਲ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲਿਆ, ਜਿੱਥੇ ਲੋਕਾਂ ਵਿੱਚ ਕੈਂਪਾਂ ਨੂੰ ਲੈ ਕੇ ਭਾਰੀ ਉਤਸ਼ਾਹ ਸੀ ਅਤੇ ਉਹ ਪੂਰੇ ਉਤਸ਼ਾਹ ਨਾਲ ਇਨ੍ਹਾਂ ਕੈਂਪਾਂ ਵਿੱਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਰਹੇ ਸਨ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਸਾਰਿਆਂ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਢੁਕਵਾਂ ਹੱਲ ਕੀਤਾ ਜਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਕੈਂਪ ਪੂਰੇ ਸੂਬੇ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਅਤੇ ਇੱਕ ਛੱਤ ਹੇਠ ਸਰਕਾਰ ਦੁਆਰਾ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਕੈਂਪ ਰੋਜ਼ਾਨਾ ਵੱਖ-ਵੱਖ ਥਾਵਾਂ 'ਤੇ ਲਗਾਏ ਜਾ ਰਹੇ ਹਨ ਅਤੇ ਲੋਕ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
डिप्टी स्पीकर जय कृष्ण सिंह रौढ़ी ने ‘आप दी सरकार आप दे दुआर’ के अंतर्गत लगाए गए कैंप का लिया जायजा
गढ़शंकर के गांव झोनोवाल में लगाया गया कैंप
होशियारपुर
डिप्टी स्पीकर पंजाब विधानसभा जय कृष्ण सिंह रौढ़ी ने आज गढ़शंकर के गांव झोनोवाल में ‘आप दी सरकार आप दे दुआर’ के अंतर्गत लगाए गए कैंप का जायजा लेते हुए कहा कि मुख्य मंत्री भगवंत सिंह मान के नेतृत्व वाली पंजाब सरकार प्रदेश के हर एक आदमी की समस्या के निपटारे के लिए वचनबद्ध है। उन्होंने कहा कि पूरे प्रदेश में लगाए जा रहे यह कैंप ही बताते हैं कि सरकार आम आदमी के प्रति कितनी चिंतित है।
उन्होंने कहा कि पंजाब सरकार आम आदमी को ध्यान में रखते हुए ही योजनाएं तैयार कर रही है ताकि जमीनी स्तर पर लोगों को सरकारी योजनाओं का लाभ पहुंचे। इस दौरान उनके साथ डिप्टी कमिश्नर कोमल मित्तल व एसडीएम गढ़शंकर शिवराज सिंह बल भी मौजूद थे।
डिप्टी स्पीकर ने कहा कि गांव झोनोवाल में लगे कैंप का उन्होंने जायजा लिया, जहां लोगों में कैंपों के प्रति काफी उत्साह था और वे बढ़ चढ़ कर इन कैंपों में आकर अपनी समस्याओं का समाधान करवा रहे थे। उन्होंने कहा कि इस कैम्प में सभी विभागों के अधिकारी व कर्मचारी तैनात थेऔर लोगों की समस्याओं को बड़े ही ध्यान से सुनकर उनका योग्य हल कर रहे थे।
उन्होंने कहा कि पंजाब सरकार की ओर से लोगों की समस्याओं का मौके पर निपटारा करने के उद्देश्य से पूरे प्रदेश में यह कैंप लग रहे हैं।उन्होंने कहा कि इन कैंपों का मुख्य उद्देश्य लोगों को उनके घरों के नजदीक व एक छत के नीते पंजाब सरकार की ओर से जारी जन कल्याण स्कीमों का लाभ पहुंचाना व नागरिकों की मुश्किलों को सुनकर जल्द निपटारे को यकीनी बनाना है।
उन्होंने लोगों से अपील करते हुए कहा कि यह कैंप अलग-अलग स्थानों पर रोजाना लग रहे हैं और लोग ज्यादा से ज्यादा इन कैंपों का लाभ उठाएं। इस मौके पर इलाके के अन्य गणमान्य भी मौजूद थे।