ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਆਬਾਦੀ ਦਿਵਸ"
ਦੇਸ਼ ਦੀ ਖੁਸ਼ਹਾਲੀ ਲਈ ਆਬਾਦੀ ਵਿੱਚ ਸਥਿਰਤਾ ਅਤੀ ਜਰੂਰੀ:-ਸਿਵਲ ਸਰਜਨ
5 Dariya News
ਫ਼ਤਹਿਗੜ੍ਹ ਸਾਹਿਬ 11-Jul-2024
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ "ਵਿਸ਼ਵ ਆਬਾਦੀ ਦਿਵਸ" ਦੇ ਮੌਕੇ ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਖੁਸ਼ਹਾਲੀ ਲਈ ਉਸ ਦੇਸ ਦੀ ਆਬਾਦੀ ਦਾ ਸਥਿਰ ਹੋਣਾ ਅਤੀ ਜਰੂਰੀ ਹੁੰਦਾ ਹੈ, ਜੇਕਰ ਦੇਸ਼ ਦੀ ਆਬਾਦੀ ਕੰਟਰੋਲ ਵਿੱਚ ਨਹੀਂ ਹੋਵੇਗੀ ਤਾਂ ਉਸ ਦੇਸ਼ ਦੀ ਤਰੱਕੀ ਵਿਖਾਈ ਨਹੀਂ ਦਿੰਦੀ, ਇਸ ਲਈ ਸਾਨੂੰ ਆਪੋ ਆਪਣੇ ਪਰਿਵਾਰ ਨੂੰ ਸੀਮਤ ਰੱਖਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਇਸ ਸਾਲ ਸਿਹਤ ਵਿਭਾਗ ਵੱਲੋਂ ਅਬਾਦੀ ਦਿਵਸ ਤੇ "ਵਿਕਸਿਤ ਭਾਰਤ ਦੀ ਨਵੀਂ ਪਹਿਚਾਣ - ਪਰਿਵਾਰ ਨਿਯੋਜਨ ਹਰ ਦੰਪਤੀ ਦੀ ਸ਼ਾਨ " ਸਲੋਗਨ ਘੋਸ਼ਿਤ ਕੀਤਾ ਗਿਆ ਹੈ ।
ਉਨ੍ਹਾਂ ਕਿਹਾ ਕਿ ਪਰਿਵਾਰ ਨਿਯੋਜਨ ਦੇ ਤਰੀਕੇ ਅਪਣਾ ਕੇ ਆਬਾਦੀ ਨੂੰ ਸਥਿਰ ਰੱਖਿਆ ਜਾ ਸਕਦਾ ਹੈ ਇਹ ਸਾਰੇ ਤਰੀਕੇ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਪ੍ਰਦਾਨ ਕੀਤੇ ਜਾਂਦੇ ਹਨ । ਉਹਨਾਂ ਕਿਹਾ ਕਿ ਪਰਿਵਾਰਾਂ ਨੂੰ ਸੀਮਤ ਰੱਖਣ ਨਾਲ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਵੀ ਕਮੀਂ ਹੋਵੇਗੀ ਅਤੇ ਦੇਸ਼ ਅੰਦਰੋ ਬੇਰੁਜ਼ਗਾਰੀ, ਅਨਪੜ੍ਹਤਾ, ਕੁਪੋਸ਼ਣ, ਗਰੀਬੀ, ਕਟੜਤਾ ਆਦਿ ਵਰਗੀਆਂ ਸਮਸਿਆਵਾਂ ਨੂੰ ਵੀ ਕਾਬੂ ਕੀਤਾ ਜਾ ਸਕਦਾ ਹੈ, ਇਸ ਤਰ੍ਹਾਂ ਕਰਨ ਨਾਲ ਦੇਸ਼ ਅਤੇ ਪਰਿਵਾਰ ਆਰਥਿਕ ਤੌਰ ਤੇ ਮਜਬੂਤ ਹੋਵੇਗਾ।
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕੇ ਸਿਹਤ ਵਿਭਾਗ ਵੱਲੋਂ "ਵਿਸ਼ਵ ਆਬਾਦੀ ਦਿਵਸ" ਨੂੰ ਸਮਰਪਿਤ 11 ਤੋਂ 24 ਜੁਲਾਈ ਤੱਕ "ਆਬਾਦੀ ਸਥਿਰਤਾ ਪੰਦਰਵਾੜਾ" ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਯੋਗ ਜੋੜਿਆਂ ਨੂੰ ਉਨਾਂ ਦੀ ਸਹਿਮਤੀ ਅਨੁਸਾਰ ਪਰਿਵਾਰ ਨਿਯੋਜਨ ਸਬੰਧੀ ਸਿਹਤ ਸੇਵਾਵਾਂ ਪ੍ਰਧਾਨ ਕੀਤੀਆਂ ਜਾਣਗੀਆਂ।
ਉਨਾਂ ਪਰਿਵਾਰ ਭਲਾਈ ਦੇ ਸਥਾਈ ਅਤੇ ਅਸਥਾਈ ਸਾਧਨਾ ਬਾਰੇ ਭਰਪੂਰ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ 11 ਅਤੇ 18 ਜੁਲਾਈ ਨੂੰ ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ, 16 ਅਤੇ 23 ਜੁਲਾਈ ਨੂੰ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ, 12 ਅਤੇ 19 ਜੁਲਾਈ ਨੂੰ ਸਿਵਲ ਹਸਪਤਾਲ ਅਮਲੋਹ, 13 ਅਤੇ 18 ਜੁਲਾਈ ਨੂੰ ਸਰਕਾਰੀ ਹਸਪਤਾਲ ਖਮਾਣੋ ਅਤੇ 24 ਜੁਲਾਈ ਨੂੰ ਸਰਕਾਰੀ ਹਸਪਤਾਲ ਚਨਾਰਥਲ ਕਲਾਂ ਵਿਖੇ ਪਰਿਵਾਰ ਨਿਯੋਜਨ ਸਬੰਧੀ ਸਿਹਤ ਸੇਵਾਵਾਂ ਉਪਲਬਧ ਕਰਾਉਣ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ ।
ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ , ਪੀਐਨਡੀਟੀ ਕੁਆਰਡੀਨੇਟਰ ਜਸਵੀਰ ਸਿੰਘ, ਨਰਸਿੰਗ ਵਿਦਿਆਰਥੀਆਂ ਤੋਂ ਇਲਾਵਾ ਆਮ ਲੋਕ ਹਾਜ਼ਰ ।