5 Dariya News

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕਾਂ ਵਿੱਚ ਤੈਨਾਤੀ ਲਈ 03 ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਿਭਾਗ ਵਚਨਬੱਧ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

5 Dariya News

ਫਤਿਹਗੜ੍ਹ ਸਹਿਬ 16-Jul-2024

ਜਿਲੇ ਅੰਦਰ ਆਮ ਲੋਕਾਂ ਨੂੰ ਘਰਾਂ ਦੇ ਨੇੜੇ 20 ਆਮ ਆਦਮੀ ਕਲੀਨਿਕਾਂ ਵੱਲੋਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਜਿਨਾਂ ਵਿੱਚੋਂ ਪਿੰਡ ਛਲੇੜੀ ਖੁਰਦ , ਨਬੀਪੁਰ ਅਤੇ ਸੰਘੋਲ ਵਿਖੇ ਸਥਿਤ ਆਮ ਆਦਮੀ ਕਲੀਨਿਕਾਂ ਤੇ ਤਾਇਨਾਤ ਡਾਕਟਰਾਂ ਵੱਲੋਂ ਨੌਕਰੀ ਛੱਡ ਜਾਣ ਕਾਰਨ ਹੋਰ ਨਵੇਂ 03 ਡਾਕਟਰਾਂ ਨੂੰ ਇਹਨਾਂ ਕਲੀਨਿਕਾ ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਰਦਜੀਤ ਕੌਰ ਨੇਂ  ਦੱਸਿਆ ਕਿ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ,ਪੰਜਾਬ ਵੱਲੋਂ ਭੇਜੀ ਗਈ ਸੂਚੀ ਅਨੁਸਾਰ 03 ਡਾਕਟਰਾਂ ਨੇ ਸਿਵਲ ਸਰਜਨ ਦਫਤਰ ਪੰਹੁਚਕੇ ਆਪਣੇ ਨਿਯੁਕਤੀ ਪੱਤਰ ਹਾਸਲ ਕਰ ਲਏ ਹਨ ਅਤੇ ਇਹ ਸਾਰੇ ਡਾਕਟਰ ਤੁਰੰਤ  ਆਪੋ-ਆਪਣੇ ਸਟੇਸ਼ਨ ਤੇ ਸਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਹਾਜਰੀ ਰਿਪੋਰਟ ਪੇਸ਼ ਕਰਨਗੇ। 

ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੋਰ ਨੇਂ ਉਹਨਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਆਪੋ ਆਪਣੀ ਡਿਉਟੀ ਪੂਰੀ  ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਮਰੀਜਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ ਕਿਉਂਕਿ ਜ਼ਿਲ੍ਹੇ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦੀ ਕੋਈ ਘਾਟ ਨਹੀ ਹੈ, ਇਸ ਲਈ ਉਹ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ ਕਿਉਂਕਿ ਸਰਕਾਰ ਸਿਹਤ ਵਿਭਾਗ ਦੁਆਰਾ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਵਚਨਬੱਧ ਹੈ ਇਸ ਲਈ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਉਹਨਾਂ ਨੂੰ  ਕਿਸੇ ਹੋਰ ਚੀਜ਼ ਦੀ ਲੋੜ ਹੋਵੇ ਤਾਂ ਓਹ ਸਬੰਧਤ ਸੀਨੀਅਰ ਮੈਡੀਕਲ ਅਫਸਰ ਨਾਲ ਤਾਲਮੇਲ ਕਰਨ। ਇਸ ਮੌਕੇ ਤੇ ਜ਼ਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਜਿਲਾ ਐਪੀਡਿਮੋਲੋਜਿਸਟ ਡਾ ਦੀਪਤੀ, ਡੀ.ਪੀ.ਐਮ.ਕਸੀਤਿਜ ਸੀਮਾ ਤੋਂ ਇਲਾਵਾ ਨਵਨਿਯੁਕਤ ਮੈਡੀਕਲ ਅਫਸਰ ਹਾਜ਼ਰ ਸਨ।