ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਦਿਵਿਆਂਗਜਨ ਨੂੰ ਵ੍ਹੀਲ ਚੇਅਰ ਮੁਹਈਆ ਕਰਵਾਈ
5 Dariya News
ਰੂਪਨਗਰ 26-Jul-2024
ਲੋੜਵੰਦਾਂ ਦਿਵਿਆਂਗਜਨ ਦੀ ਸਹਾਇਤਾ ਲਈ ਰੈੱਡ ਕਰਾਸ ਸੁਸਾਇਟੀ ਰੂਪਨਗਰ ਹਮੇਸ਼ਾ ਤਤਪੱਰ ਰਹੇਗਾ, ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਦਫ਼ਤਰ ਡਿਪਟੀ ਕਮਿਸ਼ਨਰ ਰੂਪਨਗਰ ਦੇ ਦੀਵਿਆਂਗਜਨ ਬੰਤਾ ਸਿੰਘ ਪਿੰਡ ਕਾਂਜਲਾ ਨੂੰ ਵ੍ਹੀਲ ਚੇਅਰ ਮੁਹਈਆ ਕਰਵਾਉਂਦੇ ਹੋਏ ਕੀਤਾ। ਇਸ ਮੌਕੇ ਉਨਾਂ ਬੰਤਾ ਸਿੰਘ ਦਾ ਹਾਲ ਚਾਲ ਜਾਣਿਆ ਵ੍ਹੀਲ ਚੇਅਰ ਪ੍ਰਾਪਤ ਕਰਕੇ ਬੰਤਾ ਸਿੰਘ ਬਹੁਤ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਹਲਕਾ ਵਿਧਾਇਕ ਧੰਨਵਾਦ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਦਿਵਿਆਂਗਜਨ ਬੰਤਾ ਸਿੰਘ ਨੂੰ ਆਪਣੀ ਜ਼ਿੰਦਗੀ ਵਿਚ ਆਮ ਇਨਸਾਨ ਦੇ ਰੋਜ਼ਮਰਾ ਦੇ ਕੰਮ ਕਰਨ ਲਈ ਬਹੁਤ ਮੁਸ਼ਕਿਲ ਪੇਸ਼ ਆਉਂਦੀ ਸੀ। ਇਸ ਦੀ ਸਮੱਸਿਆ ਦੇ ਹੱਲ ਲਈ ਇਕ ਵ੍ਹੀਲ ਚੇਅਰਜ਼ ਪ੍ਰਦਾਨ ਕੀਤੀ ਗਈ ਤਾਂ ਕਿ ਇਨ੍ਹਾਂ ਨੂੰ ਵੀ ਆਮ ਇਨਸਾਨ ਵਾਂਗ ਇੱਧਰ ਉੱਧਰ ਜਾਣ ਲਈ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਸਮਾਜ ਵਿਚ ਲੋੜਵੰਦਾਂ ਦੀ ਸਹਾਇਤਾ ਲਈ ਕਾਰਜ ਕਰਦੀ ਹੈ। ਲੋੜਵੰਦਾਂ ਦੀ ਮਦਦ ਦੇ ਨਾਲ ਨਾਲ ਉਹਨਾਂ ਨੂੰ ਆਤਮ ਨਿਰਭਰ ਬਣਾਉਣ ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਵੱਲੋਂ ਇਸ ਦਿਸ਼ਾ ਵਿਚ ਲਗਾਤਰ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਾਨਵਤਾ ਦੀ ਸੇਵਾ ਦੀ ਦੁਨੀਆ ਦਾ ਸੱਭ ਤੋਂ ਵੱਡਾ ਧਰਮ ਹੈ, ਸਾਨੂੰ ਵੱਧ ਤੋਂ ਵੱਧ ਇਸ ਵਡਮੁੱਲੀ ਸੇਵਾ ਵਿਚ ਆਪਣਾ ਯੋਗਦਾਨ ਪਾਉਣ ਚਾਹੀਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ ਜਨਰਲ ਅਰਵਿੰਦਰਪਾਲ ਸਿੰਘ ਸੋਮਲ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।