5 Dariya News

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪਿੰਡ ਭਾਗਸਰ ਦੇ ਇਤਿਹਾਸ ਸਬੰਧੀ ਪੁਸਤਕ ਦੀ ਕੀਤੀ ਘੁੰਡ ਚੁਕਾਈ

5 Dariya News

ਸ੍ਰੀ ਮੁਕਤਸਰ ਸਾਹਿਬ 27-Jul-2024

ਸਰਦੂਲ ਸਿੰਘ ਬਰਾੜ ਲੇਖਕ ਦੁਆਰਾ ਲਿਖੀ ਗਈ ਪਿੰਡ ਭਾਗਸਰ ਦੇ ਕਪੂਰਾ ਪੱਤੀ ਦੀ ਪੁਸਤਕ ਦੀ ਘੁੰਡ ਚੁਕਾਈ ਦੀ ਰਸਮ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।ਲੇਖਕ ਸਰਦੂਲ ਸਿੰਘ ਬਰਾੜ ਦੇ ਅਨੁਸਾਰ ਇਸ ਪੁਸਤਕ ਵਿੱਚ ਪਿੰਡ ਭਾਗਸਰ ਅਤੇ ਇਸੇ ਪਿੰਡ ਦੀ ਕਪੂਰਾ ਪੱਤੀ ਦੇ  ਇਤਿਹਾਸ ਦਾ ਬਾਖੂਬੀ ਜਿਕਰ ਕੀਤਾ ਗਿਆ ਹੈ।

ਲੇਖਕ ਨੇ ਇਸ ਪੁਸਤਕ ਵਿੱਚ ਪਿੰਡ ਬੱਝਣ ਤੋਂ ਲੈ ਕੇ  ਹੁਣ ਤੱਕ ਦਾ ਸਾਰਾ ਇਹਿਤਾਸ ਅਤੇ ਕਪੂਰਾ ਪੱਤੀ ਦੀ ਪਿਛਲੀਆਂ ਪੀੜ੍ਹੀਆਂ ਤੋਂ ਲੈ ਕੇ ਹੁਣ ਤੱਕ ਦਾ ਵੇਰਵਾ ਅੰਕਿਤ ਹੈ। ਡਿਪਟੀ ਕਮਿਸ਼ਨਰ ਨੇ ਇਸ ਪੁਸਤਕ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਸ ਪੁਸਤਕ ਤੋਂ ਨਵੀਂ ਪੀੜੀ ਨੂੰ ਪਿੰਡ ਦੇ ਇਤਿਹਾਸ ਬਾਰੇ ਪੂਰੀ ਜਾਣਕਾਰੀ ਮਿਲੇਗੀ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਪੁਸਤਕ ਦਾ ਵੱਧ ਤੋਂ ਵੱਧ ਲਾਭ ਜਰੂਰ ਉਠਾਉਣਾ ਚਾਹੀਦਾ ਹੈ।ਇਸ ਮੌਕੇ ਪਿੰਡ ਦੇ ਪਤਵੰਤੇ ਵਿਅਕਤੀ  ਵੀ ਮੌਜੂਦ ਸਨ।