ਜ਼ਿਲ੍ਹਾ ਤੇ ਸੈਸ਼ਨ ਜੱਜ ਸਰਬਜੀਤ ਸਿੰਘ ਨੇ “ਪਲਾਂਟੇਸ਼ਨ ਡਰਾਈਵ” ਤਹਿਤ ਜ਼ਿਲ੍ਹਾ ਕੋਰਟ ਕੰਪਲੈਕਸ ਮੋਗਾ ਵਿਖੇ ਲਗਾਏ ਬੂਟੇ
ਕਿਹਾ ! ਦਿਨੋਂ ਦਿਨ ਪਲੀਤ ਹੋ ਰਹੋ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣੇ ਜਰੂਰੀ
5 Dariya News
ਮੋਗਾ 02-Aug-2024
ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਅੱਜ ਮਿਤੀ 2 ਅਗਸਤ ਨੂੰ ਜ਼ਿਲ੍ਹਾ ਕਚਿਹਰੀਆਂ ਮੋਗਾ ਵਿਖੇ ਸ. ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।
ਉਹਨਾਂ ਦੱਸਿਆ ਕਿ ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਹਰ ਇੱਕ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਇਹਨਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ਼੍ਰੀ ਹਰਜੀਤ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀ ਬਿਸ਼ਨ ਸਰੂਪ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀ ਸੰਜੀਵ ਕੁੰਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਹੋਰ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਵੀ ਬੂਟੇ ਲਗਾਏ ਗਏ।
ਸ਼੍ਰੀ ਜਤਿੰਦਰ ਪਾਲ ਸਿੰਘ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।