5 Dariya News

ਸਰਬੱਤ ਦਾ ਭਲਾ ਟਰੱਸਟ ਵੱਲੋਂ 150 ਵਿਧਵਾ ਔਰਤਾਂ ਨੂੰ ਮਹੀਨਾਵਾਰ ਪੈਨਸ਼ਨਾਂ ਦੇ ਚੈਕ ਵੰਡੇ ਗਏ

ਸੰਨੀ ਉਬਰਾਏ ਚੈਰੀਟੇਬਲ ਲੈਬ ਮੋਗਾ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ -ਮੈਨੇਜਰ ਗੁਰਜੰਟ ਸਿੰਘ

5 Dariya News

ਮੋਗਾ 21-Aug-2024

 ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਵੱਲੋਂ ਬਸਤੀ ਗੋਬਿੰਦਗੜ੍ਹ ਮੋਗਾ ਵਿੱਚ ਖੋਲ੍ਹੀ ਗਈ ਸੰਨੀ ਉਬਰਾਏ ਚੈਰੀਟੇਬਲ ਲੈਬ ਮੋਗਾ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਕਿਉਂਕਿ ਇਸ ਲੈਬ ਵਿੱਚ ਸਾਰੇ ਟੈਸਟ ਬਜਾਰ ਨਾਲੋਂ 70% ਤੋਂ 80% ਸਸਤੇ ਰੇਟਾਂ ਤੇ ਕੀਤੇ ਜਾ ਰਹੇ ਹਨ ਅਤੇ ਰੋਜਾਨਾ ਵੱਡੀ ਗਿਣਤੀ ਵਿੱਚ ਮਰੀਜ ਇਸ ਦਾ ਲਾਹਾ ਲੈ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਗੁਰਜੰਟ ਸਿੰਘ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਪਿੰਡ ਰੋਲੀ ਨੇ ਪੈਨਸ਼ਨ ਵੰਡਣ ਮੌਕੇ ਕੀਤਾ। 

ਸਰਬੱਤ ਦਾ ਭਲਾ ਟਰੱਸਟ ਮੋਗਾ ਇਕਾਈ ਦੇ ਜਿਲ੍ਹਾ ਪ੍ਰੈਸ ਸਕੱਤਰ ਭਵਨਦੀਪ ਸਿੰਘ ਪੁਰਬਾ ਨੇ ਦੱਸਿਆ ਕਿ ਟਰੱਸਟ ਦੇ ਪ੍ਰਧਾਨ ਸ਼੍ਰੀ ਗੋਕਲ ਚੰਦ ਬੁੱਘੀਪੁਰਾ ਦੀ ਪ੍ਰਧਾਨਗੀ ਹੇਠ ਚੈਕਵੰਡ ਸਮਾਰੋਹ ਹੋਇਆ। ਜਿਸ ਵਿੱਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ ਜੀ ਦੀ ਅਗਵਾਈ ਵਿੱਚ 150 ਦੇ ਕਰੀਬ ਵਿਧਵਾ ਔਰਤਾਂ ਨੂੰ ਉਹਨਾਂ ਦੇ ਬੱਚਿਆਂ ਦੀ ਪੜ੍ਹਾਈ ਲਿਖਾਈ ਲਈ ਪਿਛਲੇ ਬਾਰਾ ਸਾਲ ਤੋਂ ਹਰ ਮਹੀਨੇ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਐਤਕੀ ਸਰਬੱਤ ਦਾ ਭਲਾ ਟਰੱਸਟ ਦੇ ਟਰੱਸਟੀਆਂ ਵੱਲੋਂ 150 ਦੇ ਕਰੀਬ ਵਿਧਵਾ ਔਰਤਾਂ ਨੂੰ ਚੈੱਕ ਵੰਡੇ ਗਏ ਹਨ। 

ਹਾਜਰ ਹੋਈਆਂ ਲਾਭਪਾਤਰੀ ਔਰਤਾਂ ਵੱਲੋਂ ਇਹ ਪੈਨਸ਼ਨ ਦੇ ਚੈੱਕ ਹਾਸਿਲ ਕਰ ਲਏ ਗਏ ਹਨ, ਬਾਕੀ ਰਹਿੰਦੀਆਂ ਲਾਭਪਾਤਰੀ ਔਰਤਾਂ ਜਿਲ੍ਹਾ ਮੁੱਖ ਦਫਤਰ ਤੋਂ 30 ਅਗਸਤ ਨੂੰ ਆਪਣੇ ਚੈੱਕ ਹਾਸਿਲ ਕਰ ਲੈਣਗੀਆਂ। ਪ੍ਰਧਾਨ ਗੋਕਲ ਚੰਦ ਬੁੱਘੀਪੁਰਾ ਨੇ ਦੱਸਿਆ ਕਿ ਹਰ ਮਹੀਨੇ ਲਾਭਪਾਤਰੀ ਔਰਤਾਂ ਦੀ ਸਹੂਲਤ ਵਾਸਤੇ ਮਹੀਨੇ ਦੀਆਂ ਦੋ ਤਰੀਖਾਂ ਰਾਖਵੀਆਂ ਰੱਖੀਆਂ ਜਾਣਗੀਆਂ ਤਾਂ ਜੋ ਕਿਸੇ ਵੀ ਲਾਭਪਾਤਰੀ ਔਰਤ ਨੂੰ ਖੱਜਲ ਖੁਆਰ ਨਾ ਹੋਣਾ ਪਵੇ।

 ਇਸ ਮੌਕੇ ਗੁਰਜੰਟ ਸਿੰਘ (ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਪਿੰਡ ਰੋਲੀ) ਦੇ ਨਾਲ ਗੋਰਵ ਗੁਪਤਾ, ਟਰੱਸਟ ਦੇ ਚੇਅਰਮੈਨ ਹਰਜਿੰਦਰ ਸਿੰਘ ਚੁਗਾਵਾਂ, ਪ੍ਰਧਾਨ ਗੋਕਲ ਚੰਦ ਬੁੱਘੀਪੁਰਾ, ਟਰੱਸਟੀ ਭਵਨਦੀਪ ਸਿੰਘ ਪੁਰਬਾ (ਮੁੱਖ ਸੰਪਾਦਕ ‘ਮਹਿਕ ਵਤਨ ਦੀ ਲਾਈਵ’ ਬਿਓਰੋ), ਟਰੱਸਟੀ ਹਰਭਿੰਦਰ ਸਿੰਘ ਜਾਨੀਆ (ਪ੍ਰਧਾਨ: ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ), ਟਰੱਸਟੀ ਗੁਰਸੇਵਕ ਸਿੰਘ ਸੰਨਿਆਸੀ, ਟਰੱਸਟੀ ਰਣਜੀਤ ਸਿੰਘ ਧਾਲੀਵਾਲ, ਟਰੱਸਟੀ ਜੱਥੇਦਾਰ ਰਾਮ ਸਿੰਘ, ਟਰੱਸਟੀ ਮੈਡਮ ਨਰਜੀਤ ਕੌਰ ਬਰਾੜ, ਐਨ.ਜੀ.ਓ. ਹਰਜਿੰਦਰ ਘੋਲੀਆ, ਦਫਤਰ ਇੰਚਾਰਜ ਮੈਡਮ ਜਸਵੀਰ ਕੌਰ ਬੁੱਘੀਪੁਰਾ ਆਦਿ ਮੁੱਖ ਤੌਰ ਤੇ ਹਾਜ਼ਰ ਹੋਏ।