5 Dariya News

ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋਣ ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦਾ ਚੈਕ ਭੇਂਟ

5 Dariya News

ਅਬੋਹਰ, ਫਾਜ਼ਿਲਕਾ 22-Aug-2024

ਪਿੰਡ ਝੋਰੜਖੇੜਾ ਦੇ ਵਸਨੀਕ ਹਰਿੰਦਰ ਸਿੰਘ ਦੀ ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋ ਗਈ ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਵਿਤੀ ਸਹਾਇਤਾ ਦਿੰਦਿਆਂ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਮ੍ਰਿਤਕ ਦੀ ਪਤਣੀ ਨੂੰ 1 ਲੱਖ ਰੁਪਏ ਦਾ ਚੈਕ ਸੋਪਿਆ।

 ਬਲੂਆਣਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਜਿਥੇ ਦੁਖ ਸਾਂਝਾ ਕੀਤਾ ਗਿਆ ਹੈ ਉਥੇ ਪੰਜਾਬ ਸਰਕਾਰ ਵੱਲੋਂ ਵਿਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਦੇ ਨਾਲ—ਨਾਲ ਵਿਧਵਾ ਅਤੇ ਬਚਿਆਂ ਦੀ ਪੈਨਸ਼ਨ ਲਗਾਉਣ ਸਬੰਧੀ ਵੀ ਕਾਰਵਾਈ ਆਰੰਭੀ ਗਈ ਹੈ। ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਰਿਵਾਰਕ ਮੈਂਬਰਾਂ ਦੇ ਪੈਨਸ਼ਨ ਦੇ ਫਾਰਮ ਭਰੇ ਜਾਣ।