ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਰਾਸ਼ਟਰੀ ਪੁਲਾੜ ਦਿਵਸ 2024 ਮਨਾਇਆ
5 Dariya News
ਫਰੀਦਕੋਟ 24-Aug-2024
ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼੍ਰੀਮਤੀ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਅਤੇ ਸ਼੍ਰੀ ਪ੍ਰਦੀਪ ਦਿਓੜਾ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਯੋਗ ਅਗਵਾਹੀ ਹੇਠ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ਨੂੰ ਰਾਸ਼ਟਰੀ ਪੁਲਾੜ ਦਿਵਸ 2024 ਦੇ ਰੂਪ ਵਿੱਚ ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਸ਼੍ਰੀਮਤੀ ਰੁਬੀਨਾ ਹੈਡ ਮਿਸਟ੍ਰਸ ਦੀ ਨਿਗਰਾਨੀ ਹੇਠ ਮਨਾਇਆ ਗਿਆ।
ਇਸ ਪ੍ਰੋਗਰਾਮ ਮੋਕੇ ਸ਼੍ਰੀਮਤੀ ਡਿੰਪਲ ਸ਼ਰਮਾ ਸਾਇੰਸ ਅਧਿਆਪਕਾ ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵੱਲੋਂ ਬੱਚਿਆਂ ਨੂੰ ਚੰਦਰਯਾਨ ਮਿਸ਼ਨ-3 ਦੀ ਸਫ਼ਲਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦੇਣ ਦੇ ਨਾਲ-ਨਾਲ ਰਾਸ਼ਟਰੀ ਪੁਲਾੜ ਦਿਵਸ ਦੇ ਥੀਮ ਤੇ ਅਧਾਰਿਤ ਪ੍ਰਦਰਸ਼ਨੀ ਲਗਾਈ ਗਈ ਅਤੇ ਇਸ ਸਬੰਧੀ ਬੱਚਿਆਂ ਦੇ ਚਾਰਟ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ।