5 Dariya News

ਜਿਲ੍ਹੇ ਅੰਦਰ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਡਿਪਟੀ ਕਮਿਸਨਰ ਅਦਿੱਤਿਆ ਉੱਪਲ ਨੇ ਕੀਤੀ ਰੀਵਿਓ ਮੀਟਿੰਗ

5 Dariya News

ਪਠਾਨਕੋਟ 27-Aug-2024

ਜਿਲ੍ਹਾ ਪਠਾਨਕੋਟ ਦੇ ਹਰੇਕ ਬਲਾਕ ਅੰੰਦਰ ਇੱਕ ਇੱਕ ਥਾਪਰ ਮਾਡਲ ਪਾਉਂਡ ਤਿਆਰ ਕੀਤਾ ਜਾਣਾ ਹੈ ਤਾਂ ਜੋ ਪਿੰਡ ਦੇ ਨਿਕਾਸੀ ਪਾਣੀ ਨੂੰ ਫਿਲਟਰ ਕਰਕੇ ਖੇਤੀ ਕਾਰਜਾਂ ਵਿੱਚ ਪ੍ਰਯੋਗ ਕੀਤਾ ਜਾ ਸਕੇ। ਇਹ ਪ੍ਰਗਟਾਵਾ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਪਠਾਨਕੋਟ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਦਿਆਂ ਕੀਤਾ। 

ਇਸ ਮੋਕੇ ਤੇ ਹੋਰਨਾਂ ਤੋਂ ਇਨਾਵਾ ਸਰਵਸ੍ਰੀ ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸਨ, ਯੁਧਵੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਬਲਾਕਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ। ਮੀਟਿੰਗ ਨੂੰ ਸੰਬੋਧਤ ਕਰਦਿਆਂ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਲੋਕਾਂ ਨੂੰ ਪਿੰਡਾਂ ਦੇ ਅੰਦਰ ਵਧੀਆ ਵਾਤਾਵਰਣ ਮਿਲ ਸਕੇ ਇਸ ਉਦੇਸ ਦੇ ਨਾਲ ਜਿਲ੍ਹਾ ਪਠਾਨਕੋਟ ਦੇ ਹਰੇਕ ਬਲਾਕ ਅੰਦਰ ਇੱਕ ਥਾਪਰ ਮਾਡਲ ਪਾਉਂਡ ਬਣਾਇਆ ਜਾਣਾ ਹੈ ਤਾਂ ਜੋ ਪਿੰਡਾਂ ਦੇ ਨਿਕਾਸੀ ਪਾਣੀ ਨੂੰ ਫਿਲਟਰ ਕਰਕੇ ਖੇਤੀ ਕਾਰਜਾਂ ਵਿੱਚ ਪ੍ਰਯੋਗ ਕੀਤਾ ਜਾ ਸਕੇ। 

ਉਨ੍ਹਾਂ ਬਲਾਕ ਵਿਕਾਸ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਪਣੇ ਅਪਣੇ ਬਲਾਕ ਅੰਦਰ ਥਾਪਰ ਮਾਡਲ ਪਾਉਂਡ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਕੇ ਪਿੰਡਾਂ ਦੀ ਚੋਣ ਕੀਤੀ ਜਾਵੈ ਅਤੇ ਹਰੇਕ ਪਿੰਡ ਅੰਦਰ ਬਣਾਏ ਜਾਣ ਵਾਲੇ ਮਾਡਲ ਦੀ ਅਨੁਮਾਨਤ ਰਾਸੀ ਦੀ ਰਿਪੋਰਟ ਬਣਾ ਕੇ ਦਿੱਤੀ ਜਾਵੈ ਤਾਂ ਜੋ ਸਮੇਂ ਰਹਿੰਦਿਆਂ ਕਾਰਜ ਸੁਰੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਰੇਕ ਬਲਾਕ ਅੰਦਰ ਜਿਨ੍ਹਾਂ ਪਿੰਡਾਂ ਅੰਦਰ ਖੇਡ ਸਟੇਡੀਅਮ ਦੀ ਲੋੜ ਹੈ ਉਨ੍ਹਾਂ ਦੀ ਰਿਪੋਰਟ ਵੀ ਬਣਾ ਕੇ ਤਿਆਰ ਕਰਕੇ ਦਿੱਤੀ ਜਾਵੈ, ਤਾਂ ਜੋ ਨੋਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ। 

ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਧਾਰਕਲ੍ਹਾ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਹਪੁਰਕੰਡੀ ਵਿਖੇ ਖੇਡ ਗਰਾਉਂਡ ਦੀ ਚਾਰਦੀਵਾਰੀ ਦੇ ਲਈ ਅਨੁਮਾਨਤ ਖਰਚ ਦੀ ਰਿਪੋਰਟ ਤਿਆਰ ਕੀਤੀ ਜਾਵੈ ਤਾਂ ਜੋ ਸਮੇਂ ਰਹਿੰਦਿਆਂ ਖੇਡ ਗਰਾਉਂਡ ਦੀ ਚਾਰਦੀਵਾਰੀ ਬਣਾਈ ਜਾ ਸਕੇ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਅੰਦਰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੈ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨਹਿੱਤ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚ ਸਕੇ।