5 Dariya News

“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਰੱਤਾ ਗੁੱਦਾ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਡੀ.ਸੀ. ਸੰਦੀਪ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਪ੍ਰਾਪਤ ਅਰਜ਼ੀਆਂ ਦਾ ਮੌਕੇ ‘ਤੇ ਹੀ ਕੀਤਾ ਗਿਆ ਨਿਪਟਾਰਾ

5 Dariya News

ਤਰਨ ਤਾਰਨ 03-Sep-2024

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਰੱਤਾ ਗੁੱਦਾ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ  ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। 

ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਕਿਰਪਾਲਵੀਰ ਸਿੰਘ ਅਤੇ ਸ੍ਰੀ ਦਿਲਬਾਗ਼ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਸਨ ਅਤੇ ਸਰਕਾਰੀ ਸੇਵਾਵਾਂ ਮੌਕੇ ‘ਤੇ ਪ੍ਰਦਾਨ ਕੀਤੀਆਂ ਗਈਆਂ।ਅੱਜ ਦੇ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 46 ਅਰਜ਼ੀਆਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿੱਚੋਂ 45 ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਇੱਕ ਕੇਸ ਦੇ ਢੁਕਵੇਂ ‘ਤੇ ਸਮਾਂਬੱਧ ਨਿਪਟਾਰੇ ਲਈ ਸਬੰਧਿਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਹਨਾਂ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੈਂਪ ਹਰ ਮੰਗਲਵਾਰ ਤੇ ਵੀਰਵਾਰ ਨੂੰ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਲਗਾਏ ਜਾਣਗੇ।

ਇਹਨਾਂ ਕੈਂਪਾਂ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸੇਵਾ ਕੇਂਦਰ ਨਾਲ ਸੰਬਧਤ ਰੈਜ਼ੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।