5 Dariya News

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

5 Dariya News

ਫਾਜਿਲ਼ਕਾ 05-Sep-2024

ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਆਈ ਏ ਐਸ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਆਮ ਆਦਮੀ ਕਲੀਨਿਕ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। 

ਉਨ੍ਹਾਂ ਨਾਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵਧੀਕ ਡਿਪਟੀ ਕਮਿਸ਼ਨਰ, ਡਾ ਐਡੀਸਨ ਐਰਿਕ ਕਾਰਜਕਾਰੀ ਸਿਵਲ ਸਰਜਨ, ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਰੀਜਾਂ ਨੂੰ ਸੁਖਾਵੇਂ ਮਾਹੌਲ ਵਿਚ ਖਜਲ-ਖੁਆਰੀ ਰਹਿਤ ਸਿਹਤ ਸੇਵਾਵਾਂ ਦੇਣ ਦੇ ਮੱਦੇਨਜਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। 

ਉਨ੍ਹਾਂ ਕਿਹਾ ਆਮ ਆਦਮੀ ਕਲੀਨਿਕਾਂ ਵਿਖੇ ਹੀ ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਖੇ ਡਾਕਟਰਾਂ ਅਤੇ ਦਵਾਈਆਂ ਦੀ ਉਪਲਬੱਧਤਾ ਕਰਵਾਈ ਗਈ ਹੈ। ਉਨ੍ਹਾਂ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀ ਸਿਹਤ ਸਹੂਲਤਾਂ, ਮਰੀਜਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ਼ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ। ਉਹਨਾਂ ਤਾਇਨਾਤ ਡਾਕਟਰ ਅਤੇ ਹੋਰ ਸਟਾਫ਼ ਨੂੰ ਸੰਸਥਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਕਰਨ ਅਤੇ ਮਰੀਜ਼ਾਂ ਦਾ ਉਚਿਤ ਰਿਕਾਰਡ ਮੇਨਟੇਨ ਰੱਖਣ ਲਈ ਕਿਹਾ। 

ਉਹਨਾਂ ਆਏ ਹੋਏ ਮਰੀਜਾਂ ਪਾਸੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਜਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਨਾਉਣ ਲਈ ਆਖਿਆ ਤਾਂ ਜੋ ਮਰੀਜਾਂ ਨੂੰ ਕਿਸੇ ਕਿਸਮ ਦੀ ਪ੍ਰੋਸ਼ਾਨੀ ਨਾ ਹੋਵੇ। ਇਸ ਮੌਕੇ ਡਾ ਅੰਜਲੀ ਮੈਡੀਕਲ ਅਫ਼ਸਰ ਮੌਜੂਦ ਸਨ।