ਖੂਨਦਾਨ ਵਰਗਾ ਕੋਈ ਦਾਨ ਨਹੀਂ : ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ
ਜੈ ਸੱਤਿਆ ਕਰਮ ਵੈਲਫੇਅਰ ਐਂਡ ਸਪੋਰਟਸ ਕਲੱਬ ਹਮਾਯੂੰਪੁਰ ਸਰਹਿੰਦ ਵੱਲੋਂ ਰੈਣ ਬਸੇਰਾ, ਨੇੜੇ ਸੇਵਾ ਕੇਂਦਰ ਹਮਾਯੂੰਪੁਰ ਵਿਖੇ ਖੂਨਦਾਨ ਕੈਂਪ
5 Dariya News
ਫ਼ਤਹਿਗੜ੍ਹ ਸਾਹਿਬ 15-Sep-2024
ਖੂਨਦਾਨ ਮਹਾਂਦਾਨ ਹੈ ਤੇ ਇਸ ਵਰਗਾ ਕੋਈ ਹੋਰ ਦਾਨ ਨਹੀ ਹੈ, ਇਸ ਲਈ ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਜਿਸ ਨਾਲ ਕਈ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਜੈ ਸੱਤਿਆ ਕਰਮ ਵੈਲਫੇਅਰ ਐਂਡ ਸਪੋਰਟਸ ਕਲੱਬ ਹਮਾਯੂੰਪੁਰ ਸਰਹਿੰਦ ਵੱਲੋਂ ਰੈਣ ਬਸੇਰਾ, ਨੇੜੇ ਸੇਵਾ ਕੇਂਦਰ ਹਮਾਯੂੰਪੁਰ ਵਿਖੇ ਐਮ.ਸੀ. ਸ਼੍ਰੀਮਤੀ ਆਸ਼ਾ ਰਾਣੀ ਦੇ ਸਹਿਯੋਗ ਨਾਲ ਲਾਏ ਖੂਨਦਾਨ ਕੈਂਪ ਵਿੱਚ ਸ਼ਮੂਲੀਅਤ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਨੇ ਖੂਨਦਾਨ ਕਰਨ ਵਾਲਿਆਂ ਦੀ ਹੌਸਲਾ ਅਫਜ਼ਾਈ ਵੀ ਕੀਤੀ।
ਖੂਨਦਾਨ ਕੈਂਪ ਦੌਰਾਨ ਉਹਨਾਂ ਕਿਹਾ ਕਿ ਅੱਜ ਦੇ ਭੱਜ ਦੌੜ ਦੇ ਦੌਰ ਵਿੱਚ ਰੋਜ਼ਾਨਾ ਹੀ ਹਾਦਸੇ ਵਾਪਰਦੇ ਰਹਿੰਦੇ ਹਨ , ਜਿਨ੍ਹਾਂ ਵਿੱਚ ਗੰਭੀਰ ਰੂਪ ਵਿੱਚ ਜਖਮੀ ਹੋਏ ਵਿਅਕਤੀਆਂ ਨੂੰ ਸਿਰਫ ਖੂਨਦਾਨ ਰਾਹੀਂ ਹੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਮੋਹਰੀ ਹੋ ਕੇ ਖੂਨਦਾਨ ਕਰਨ। ਇਸ ਨਾਲ ਉਨ੍ਹਾਂ ਦੀ ਸਿਹਤ ਤੇ ਕੋਈ ਮਾੜਾ ਅਸਰ ਨਹੀਂ ਪਵੇਗਾ ਅਤੇ ਖੂਨਦਾਨ ਨਾਲ ਅਨੇਕਾਂ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਣਗੀਆਂ।
ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਮਾਨਵਤਾ ਦੀ ਭਲਾਈ ਵਾਲੇ ਇਸ ਕੰਮ ਵਿੱਚ ਉਹ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣ ਤਾਂ ਜੋ ਖੂਨ ਦੀ ਘਾਟ ਕਾਰਨ ਕੋਈ ਅਨਮੋਲ ਮਨੁੱਖੀ ਜਾਨ ਨਾ ਜਾ ਸਕੇ।ਇਸ ਮੌਕੇ ਕਪਿਸਥਲ ਬਲੱਡ ਸੈਂਟਰ, ਪਟਿਆਲਾ ਦੀ ਟੀਮ ਵੱਲੋਂ 30 ਯੂਨਿਟ ਖੂਨ ਇਕੱਤਰ ਕੀਤਾ ਗਿਆ ਤੇ ਖੂਨਦਾਨੀਆਂ ਨੂੰ ਸਰਟੀਫਿਕੇਟ ਦਿੱਤੇ ਗਏ।
ਇਸ ਮੌਕੇ ਕੌਂਸਲਰ ਆਸ਼ਾ ਰਾਣੀ, ਰਮੇਸ਼ ਕੁਮਾਰ ਸੋਨੂੰ, ਮਨਦੀਪ ਸਿੰਘ ਪੋਲਾ, ਹਰਪ੍ਰੀਤ ਸਿੰਘ ਲਾਲੀ, ਜਗਦੀਪ ਸਨੀ, ਖ਼ਲੀਲ ਖਾਨ, ਸੁਖਦੀਪ ਸੋਢੀ, ਸੁਮਿਤ ਸ਼ਰਮਾ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀ ਤੇ ਪਤਵੰਤੇ ਹਾਜ਼ਰ ਸਨ।