5 Dariya News

ADC Pooja Syal ਨੇ ਕੀਤੀ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ

5 Dariya News

ਰੂਪਨਗਰ 17-Sep-2024

ਜ਼ਿਲ੍ਹਾ ਪ੍ਰਸਾਸ਼ਨ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਆਈ.ਏ.ਐਸ, ਦੇ ਆਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਰੂਪਨਗਰ ਪੂਜਾ ਸਿਆਲ ਗਰੇਵਾਲ ਦੀ ਯੋਗ ਅਗਵਾਈ ਹੇਠ ਸਮੇਤ 17 ਸਤੰਬਰ ਤੋਂ 2 ਅਕਤੂਬਰ ਤੱਕ ਕਰਵਾਏ ਜਾਣ ਵਾਲੇ ਪ੍ਰੋਗਰਾਮ ਦੀ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲੇ ਵਿਭਾਗ ਸਮੇਤ ਹੋਰ ਸਾਰੇ ਵਿਭਾਗਾਂ ਨੇ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। 

ਇਸ ਪ੍ਰੋਗਰਾਮ ਦੀ ਸ਼ੁਰੂਆਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਵਿਖੇ ਹਾਜ਼ਰ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਆਲੇ ਦੁਆਲੇ ਦੀ ਸਾਫ-ਸਫਾਈ ਰੱਖਣ ਪ੍ਰਤੀ ਪ੍ਰਣ ਦਵਾਇਆ ਗਿਆ ਅਤੇ 17 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਸਬੰਧੀ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਪੋਸਟਰ ਜਾਰੀ ਕੀਤਾ, ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਵੱਛਤਾ ਰੱਥ (ਕੂੜਾ ਚੁੱਕਣ ਵਾਲੀਆਂ ਗੱਡੀਆਂ) ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਪੋਸਟਰ ਜਾਰੀ ਕਰਦਿਆਂ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ 18 ਸਤੰਬਰ ਤੋਂ 22 ਸਤੰਬਰ ਤੱਕ ਸਵੱਛਤਾ ਦੀ ਭਾਗੀਦਾਰੀ, 23 ਸਤੰਬਰ ਤੋਂ 28 ਸਤੰਬਰ ਤੱਕ ਸੰਪੂਰਨ ਸਵੱਛਤਾ ਸਮੇਤ ਸਵੱਛਤਾ ਲਕਸ਼ਿਤ ਇਕਾਈ, 29 ਤੋਂ 1 ਅਕਤਬੂਰ ਤੱਕ ਸਫਾਈ ਮਿੱਤਰਾ ਸੁਰੱਖਿਆ ਸ਼ਿਵਿਰ ਅਤੇ 2 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਸਵੱਛ ਭਾਰਤ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਸਵੱਛਤਾ ਪੱਖਵਾੜੇ ਦਾ ਥੀਮ ਸੁਭਾਅ ਸਵੱਛਤਾ ਸੰਸਕਾਰ ਸਵਛਤਾ ਹੈ। 

ਉਹਨਾਂ ਆਖਿਆ ਕਿ ਇਸ ਸਵੱਛਤਾ ਹੀ ਸੇਵਾ ਪੱਖਵਾੜੇ ਦੌਰਾਨ ਸਵੱਛਤਾ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਉਤਸਾਹਿਤ ਕੀਤਾ ਜਾਵੇਗਾ ਅਤੇ ਵਿਸ਼ੇਸ਼ ਤੌਰ ਤੇ ਸਫਾਈ ਮੁਹਿੰਮਾਂ ਚਲਾਉਣ ਦੇ ਨਾਲ ਨਾਲ ਲੋਕਾਂ ਵਿੱਚ ਸਵੱਛਤਾ ਪ੍ਰਤੀ ਸਮਝ ਵਿਕਸਿਤ ਕਰਨ ਲਈ ਅਤੇ ਉਨਾਂ ਦੇ ਸਵੱਰਤਾ ਪ੍ਰਤੀ ਸੁਭਾਓ ਵਿੱਚ ਬਦਲਾਅ ਲਈ ਵੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਜ਼ਿਲ੍ਹੇ ਦੀ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਜਿਸ ਵਿਚ ਬੱਸ ਸਟੈਂਡ, ਰੇਲਵੇ ਸਟੇਸ਼ਨ, ਬੀਚ, ਸੈਰ-ਸਪਾਟਾ ਸਥਾਨਾਂ, ਸਕੂਲਾਂ, ਕਾਲਜਾਂ, ਇਤਿਹਾਸਕ ਸਮਾਰਕ, ਵਿਰਾਸਤੀ ਸਥਾਨ, ਪਿੰਡਾਂ ਅਤੇ ਕਲੋਨੀਆਂ ਵਿਚ ਸਫਾਈ ਕੀਤੀ ਜਾਵੇਗੀ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾਣਗੀਆਂ।

ਇਸ ਮੌਕੇ ਐਕਸੀਅਨ ਵਾਟਰ ਸਪਲਾਈ ਸ਼੍ਰੀ ਮਾਈਕਲ, ਐਕਸੀਅਨ ਹਰਜੀਤਪਾਲ ਸਿੰਘ ਐਕਸੀਅਨ ਪੰਚਾਇਤੀ ਰਾਜ ਸ੍ਰੀ ਅਵਤਾਰ ਸਿੰਘ, ਸੀ.ਐਮ.ਓ. ਡਾ: ਤਰਸੇਮ ਸਿੰਘ, ਡੀ.ਐਫ.ਓ. ਸ੍ਰੀ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ., ਸਮੂਹ ਕਾਰਜਸਾਧਕ ਤੇ ਸਮੂਹ ਬੀਡੀਪੀਓਜ਼ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।