5 Dariya News

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਟੀਮ ਵਾਂਗੂ ਕੰਮ ਕਰਨ, ਸ਼ਹਿਰ ਦੇ ਵਿਕਾਸ ਲਈ ਸਾਰਿਆਂ ਤੋ ਸਹਿਯੋਗ ਲੈਣ ਅਤੇ ਦੇਣ ਦੀ ਕੀਤੀ ਗੱਲ

5 Dariya News

ਮੋਹਾਲੀ 18-Sep-2024

ਮੋਹਾਲੀ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਟੀ ਬੈਨਿਥ ਆਈਏਐਸ ਨੇ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ,ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਨਵੇਂ ਕਮਿਸ਼ਨਰ ਨੇ ਟੀਮ ਵਾਂਗ ਕੰਮ ਕਰਨ ਅਤੇ ਸਾਰਿਆਂ ਤੋਂ ਸਹਿਯੋਗ ਲੈਣ ਅਤੇ ਦੇਣ ਦੀ ਗੱਲ ਕੀਤੀ। 

ਕਮਿਸ਼ਨਰ ਨੇ ਸੀ ਮੇਅਰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੂੰ ਇਹ ਵੀ ਵਿਸ਼ਵਾਸ ਦਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਸੁੰਦਰਤਾ ਲਈ ਉਹਨਾਂ ਨਾਲ ਮਿਲ ਕੇ ਕੰਮ ਕਰਨਗੇ। ਇਸ ਮੌਕੇ ਅਮਰਜੀਤ ਸਿੰਘ ਜੀਤੀ ਸਿੱਧੂ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ  ਕੁਲਜੀਤ ਸਿੰਘ ਬੇਦੀ ਨੇ ਨਵੇਂ ਕਮਿਸ਼ਨਰ ਵੱਲੋਂ ਨਗਰ ਨਿਗਮ ਮੋਹਾਲੀ ਵਿੱਚ ਜੁਆਇਨ ਕਰਨ ਤੇ ਉਹਨਾਂ ਦਾ ਸਵਾਗਤ ਕੀਤਾ।

ਇਸ ਮੌਕੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਸ਼ਹਿਰ ਦੀਆਂ ਅਹਿਮ ਸਮੱਸਿਆਵਾਂ ਨੂੰ ਫੌਰੀ ਤੌਰ ਤੇ ਹੱਲ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਜਿਨਾਂ ਵਿੱਚ ਮੁੱਖ ਤੌਰ ਤੇ ਸਫਾਈ ਦੀ ਸਮੱਸਿਆ ਅਤੇ ਰੇੜੀ ਫੜੀ ਵਾਲਿਆਂ ਦੀ ਸਮੱਸਿਆ ਤੋਂ ਇਲਾਵਾ ਹੋਰਨਾਂ ਨੂੰ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਗਈ।