5 Dariya News

ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਨਿਊ ਖੇੜੀ ‘ਚ ਸਰਬਸੰਮਤੀ ਨਾਲ ਹੋਈ ਚੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪਿੰਡ ‘ਚ ਕਰਵਾਈ ਸਰਬਸੰਮਤੀ, ਨਵੀਂ ਪੰਚਾਇਤ ਨੂੰ ਵਧਾਈ-ਅਜੀਤਪਾਲ ਸਿੰਘ ਕੋਹਲੀ

5 Dariya News

ਪਟਿਆਲਾ 16-Oct-2024

ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਸਰਬਸੰਮਤੀ ਨਾਲ ਸਰਪੰਚ ਤੇ ਬਾਕੀ ਦੇ ਪੰਚਾਂ ਦੀ ਚੋਣ ਕੀਤੀ ਗਈ। ਇਸ ਚੋਣ ਵਿੱਚ ਬਲਵਿੰਦਰਜੀਤ ਸਿੰਘ ਸੰਧੂ ਨੂੰ ਸਰਪੰਚ ਵਜੋਂ ਅਤੇ 9 ਵਾਰਡਾਂ ਦੇ ਪੰਚਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਨ੍ਹਾਂ ਵਿੱਚ ਪਰਮਜੀਤ ਸਿੰਘ, ਸ਼ੀਨੂ ਗਰਗ, ਇੰਦਰਜੀਤ ਸਿੰਘ, ਜਸਵੰਤ ਸਿੰਘ, ਬਲਜੀਤ ਸਿੰਘ, ਨਿੱਧੀ ਖੋਸਲਾ, ਜਸਲੀਨ ਕੌਰ, ਦਮਨਪ੍ਰੀਤ ਕੌਰ ਤੇ ਚਿਮਨਾ ਰਾਣੀ ਸ਼ਾਮਲ ਹਨ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਪੰਜਾਬ ਸਰਕਾਰ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਵਿਸ਼ੇਸ਼ ਸਹਾਇਤਾ ਦੇਵੇਗੀ, ਜਿਸ ਲਈ ਪਿੰਡ ਵਾਸੀਆਂ ਨੇ ਫੈਸਲਾ ਕੀਤਾ ਕਿ ਉਹ ਆਪਣੇ ਪਿੰਡ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਨਣਗੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਪੰਚ ਤੇ ਸਮੁੱਚੀ ਪੰਚਾਇਤ ਨੂੰ ਇਸ ਨੇਕ ਕਾਰਜ ਲਈ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪਿੰਡ ‘ਚ ਸਰਬਸੰਮਤੀ ਕਰਵਾਈ ਗਈ ਹੈ। 

ਉਨ੍ਹਾਂ ਕਿਹਾ ਕਿ ਉਹ ਖੁਦ ਇਸ ਪਿੰਡ ਦੇ ਵਿਕਾਸ ਲਈ ਵਚਨਬੱਧ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਆਪਸੀ ਧੜੇਬੰਦੀ ਤੋਂ ਉੱਪਰ ਉਠ ਕੇ ਜੋ ਫ਼ੈਸਲਾ ਕੀਤਾ ਹੈ ਉਹ ਸ਼ਲਾਘਾਯੋਗ ਹੈ। ਇਸ ਮੌਕੇ ਰਵਿੰਦਰਪਾਲ ਸਿੰਘ ਜੋਨੀ ਕੋਹਲੀ ਅਤੇ ਹੋਰ ਆਗੂ ਵੀ ਹਾਜ਼ਰ ਸਨ।

ਇਸ ਮੌਕੇ ਸਰਪੰਚ ਬਲਵਿੰਦਰਜੀਤ ਸਿੰਘ ਸੰਧੂ ਤੇ ਹੋਰ ਪੰਚਾਂ ਨੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਵਿਧਾਇਕ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਨਗੇ।ਵਿਧਾਇਕ ਕੋਹਲੀ ਨੇ ਸਮੁੱਚੀ ਪੰਚਾਇਤ ਦਾ ਸਨਮਾਨ ਕੀਤਾ।