ਹਿਮਾਂਸ਼ੂ ਜੈਨ ਤੇ ਡਾ. ਚਰਨਜੀਤ ਸਿੰਘ ਨੇ (ਸੀ.ਐਚ. ਸੀ) ਚਮਕੌਰ ਸਾਹਿਬ ਦੀ ਬਿਲਡਿੰਗ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
5 Dariya News
ਸ੍ਰੀ ਚਮਕੌਰ ਸਾਹਿਬ 20-Oct-2024
ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ (ਆਈਏਐਸ) ਵੱਲੋਂ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਮੌਜੂਦਗੀ ਵਿੱਚ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ. ਸੀ) ਚਮਕੌਰ ਸਾਹਿਬ ਦੀ ਬਿਲਡਿੰਗ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਉਨ੍ਹਾਂ ਵੱਲੋਂ ਸੀ.ਐਚ.ਸੀ. ਦੇ ਚੱਲ ਰਹੇ ਅਤੇ ਬਾਕੀ ਬਚਦੇ ਕੰਮਾਂ ਸਬੰਧੀ ਸਿਵਲ ਸਰਜਨ ਰੂਪਨਗਰ ਅਤੇ ਐਸ.ਐਮ.ਓ. ਸੀ.ਐਚ.ਸੀ ਚਮਕੌਰ ਸਾਹਿਬ ਡਾ. ਗੋਬਿੰਦ ਟੰਡਨ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੀ.ਐਚ.ਸੀ ਦੇ ਬਾਕੀ ਰਹਿੰਦੇ ਕੰਮਾਂ ਨੂੰ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਜਲਦੀ ਪੂਰਾ ਕਰਨਾ ਸੁਨਿਸ਼ਚਿਤ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਜਲਦੀ ਤੋਂ ਜਲਦੀ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਮੌਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਿਹਤ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ, ਇਸੇ ਤਹਿਤ ਹੀ ਹਲਕਾ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਕਮਿਊਨਿਟੀ ਹੈਲਥ ਸੈਂਟਰ ਦੀ ਬਿਲਡਿੰਗ ਦਾ ਨਿਰਮਾਣ ਕਾਰਜ ਕੀਤਾ ਜਾ ਰਿਹਾ ਹੈ ਜਿਸ ਨੂੰ ਜਲਦ ਹੀ ਸੰਪੂਰਨ ਕਰਕੇ ਇਲਾਕਾਂ ਵਾਸੀਆਂ ਦੀ ਸੇਵਾਵਾਂ ਲਈ ਵਰਤਿਆਂ ਜਾਵੇਗਾ।
ਇਸ ਮੌਕੇ ਉਨ੍ਹਾਂ ਨਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।