ਨੈਸ਼ਨਲ ਹਾਈਵੇਅ ਅਥਾਰਿਟੀ ਦੇ ਡਾਇਰੈਕਟਰ ਵੱਲੋਂ ਸ਼ਹਿਰ ਦੇ ਨਾਲ ਲੱਗਦੇ ਹਾਈਵੇਅ ਦਾ ਦੌਰਾ
ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਟਰੈਫਿਕ ਸਮੱਸਿਆਵਾਂ ਬਾਰੇ ਕਰਵਾੲਆ ਜਾਣੂ
5 Dariya News
ਲੁਧਿਆਣਾ 22-Oct-2024
ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਡਾਇਰੈਕਟਰ ਪ੍ਰਿਅੰਕਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਨਾਲ ਲੱਗਦੇ ਇਲਾਕਿਆਂ ਵਿੱਚੋਂ ਲੰਘਦੇ ਨੈਸ਼ਨਲ ਹਾਈਵੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੀ ਮੌਜੂਦ ਸਨ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਉਹਨਾਂ ਵੱਲੋਂ ਪਿਛਲੇ ਦਿਨੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਹਾਈਵੇ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਉਣ ਲਈ ਮੁਲਾਕਾਤ ਕੀਤੀ ਗਈ ਸੀ। ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਵੱਲੋਂ ਪੂਰਨ ਤੌਰ 'ਤੇ ਭਰੋਸਾ ਦਿੱਤਾ ਗਿਆ ਸੀ ਕਿ ਨੈਸ਼ਨਲ ਹਾਈਵੇ ਦੇ ਨਾਲ ਲੱਗਦੇ ਇਲਾਕਿਆਂ ਨੂੰ ਜੋ ਵੀ ਮੁਸ਼ਕਿਲਾਂ ਆ ਰਹੀਆਂ ਹਨ, ਉਹਨਾਂ ਮੁਸ਼ਕਿਲਾਂ ਦਾ ਫੌਰੀ ਤੌਰ 'ਤੇ ਹੱਲ ਕੀਤਾ ਜਾਵੇਗਾ।
ਵਿਧਾਇਕ ਗਰੇਵਾਲ ਨੇ ਅੱਗੇ ਦੱਸਿਆ ਕਿ ਇਸੇ ਲੜੀ ਤਹਿਤ ਐਨ ਐਚ ਏ ਆਈ ਦੇ ਡਾਇਰੈਕਟਰ ਸ਼੍ਰੀਮਤੀ ਪ੍ਰਿਅੰਕਾ ਨੈਸ਼ਨਲ ਹਾਈਵੇ ਦਾ ਦੌਰਾ ਕਰਨ ਲਈ ਪਹੁੰਚੇ ਜਿੱਥੇ ਉਨ੍ਹਾਂ ਨੂੰ ਹਾਈਵੇਅ ਸਬੰਧੀ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਡਾਇਰੈਕਟਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਇਹਨਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਵਿਧਾਇਕ ਗਰੇਵਾਲ ਨੇ ਦੱਸਿਆ ਕਿ ਜਲੰਧਰ ਬਾਈਪਾਸ ਤੋਂ ਸ਼ੇਰਪੁਰ ਚੌਂਕ ਤੱਕ ਅੰਡਰ ਪਾਸ ਬਣਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਕੈਲਾਸ਼ ਨਗਰ, ਸੁੰਦਰ ਨਗਰ ਤੋਂ ਇਲਾਵਾ । ਡਾਇਰੈਕੈਟਰ ਪ੍ਰਿਅੰਕਾਂ ਨੂੰ ਮੌਕੇ 'ਤੇ ਦੱਸਿਆ ਕਿ ਹਾਈਵੇ 'ਤੇ ਸਫਾਈ ਵਿਵਸਥਾ ਦਰੁਸਤ ਨਹੀਂ ਅਤੇ ਸੜਕ 'ਤੇ ਵੱਡੇ- ਵੱਡੇ ਟੋਏ ਪਏ ਹੋਏ ਹਨ ਜਿਸ ਨਾਲ ਮੰਦਭਾਗੀ ਘਟਨਾਵਾਂ ਵਾਪਰ ਰਹੀਆਂ ਹਨ। ਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਜਲਦ ਹਾਈਵੇ ਸਬੰਧੀ ਇਲਾਕਾ ਵਾਸੀਆਂ ਅਤੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇਗਾ । ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਵੀ ਹਾਜ਼ਰ ਸਨ।