5 Dariya News

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 138035 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਕਿਸਾਨਾਂ ਨੂੰ 246.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ: ਵਿਧਾਇਕ ਡਾ: ਅਜੇ ਗੁਪਤਾ

ਵਿਧਾਇਕ ਡਾ: ਅਜੇ ਗੁਪਤਾ ਨੇ ਸ਼ੈਲਰ ਮਾਲਕਾਂ ਨਾਲ ਕੀਤੀ ਮੀਟਿੰਗ, ਦਾਣਾ ਮੰਡੀ ਦਾ ਦੌਰਾ ਕੀਤਾ

5 Dariya News

ਅੰਮਿ੍ਤਸਰ 24-Oct-2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਸਮੇਤ ਨਾਇਬ ਤਹਿਸੀਲਦਾਰ ਅਜੇ ਸ਼ਰਮਾ, ਜ਼ਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸਰਤਾਜ ਸਿੰਘ ਤੇ ਹੋਰ ਅਧਿਕਾਰੀਆਂ ਨੇ ਦਾਣਾ ਮੰਡੀ ਦਾ ਨਿਰੀਖਣ ਕੀਤਾ ਤੇ ਭਗਤਾਂਵਾਲਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਉਹ ਤੀਜੀ ਵਾਰ ਮੰਡੀ ਦਾ ਦੌਰਾ ਕਰਨ ਆਏ ਹਨ। ਇਸ ਦੇ ਨਾਲ ਹੀ ਸ਼ੈਲਰ ਮਾਲਕਾਂ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਚੁਕਾਈ ਵਿੱਚ ਕਾਫੀ ਵਾਧਾ ਹੋਇਆ ਹੈ। ਡਾ: ਅਜੇ ਗੁਪਤਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 138035 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ 74768 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 246.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਜਾਰੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਖਰੀਦਣ ਵਿੱਚ ਕੋਈ ਦਿੱਕਤ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ। ਬਾਕੀ ਲਿਫਟਿੰਗ ਦੀ ਖਰੀਦ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਕਿਸਾਨਾਂ ਨੂੰ ਮੰਡੀਆਂ ਵਿੱਚ ਵੀ ਪੂਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਸ਼ੈਲਰ ਮਾਲਕਾਂ ਨਾਲ ਮੀਟਿੰਗ ਵੀ ਕੀਤੀ। 

ਮੀਟਿੰਗ ਵਿੱਚ ਜਗਦੰਬੇ ਰਾਈਸ ਮਿੱਲ ਦੇ ਵਿਨੋਦ ਗੁਜਰਾਲ, ਸੇਫਟੀ ਰਾਈਸ ਮਿੱਲ ਦੇ ਵਿਨੋਦ ਚੱਢਾ ਅਤੇ ਸਰਵਣੀ ਫੂਡਜ਼ ਦੇ ਹੇਮੰਤ ਮਿੱਤਲ, ਕੁਨਾਲ ਧਵਨ, ਮੁਕੇਸ਼ ਧਵਨ ਅਤੇ ਹੋਰ ਹਾਜ਼ਰ ਸਨ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਅੰਮਿ੍ਤਸਰ ਜ਼ਿਲ੍ਹੇ 'ਚ ਸ਼ੈਲਰ ਮਾਲਕਾਂ ਵੱਲੋਂ 410563 ਮੀਟ੍ਰਿਕ ਟਨ ਬਾਸਮਤੀ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਜਿਸ ਦੀ ਅਦਾਇਗੀ ਵੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਸ਼ੈਲਰ ਮਾਲਕਾਂ ਦਾ ਕਹਿਣਾ ਹੈ ਕਿ ਰੋਜ਼ਾਨਾ ਕਰੀਬ 300 ਟਰੱਕ ਬਾਸਮਤੀ ਦੀ ਖਰੀਦ ਕੀਤੀ ਜਾ ਰਹੀ ਹੈ।

 ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਮੰਡੀ 'ਚ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆ ਰਹੀ, ਜਦਕਿ ਕੁਝ ਕਿਸਾਨਾਂ ਨੇ ਕੁਝ ਸਮੱਸਿਆਵਾਂ ਦੱਸੀਆਂ, ਜਿਸ 'ਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਸਥਾਪਿਤ ਹੈਲਪਲਾਈਨ ਸੈਂਟਰ ਦੇ ਨੰਬਰ 7973867446 ’ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਆਮਦ ਵਧਣ ਕਾਰਨ ਲਿਫਟਿੰਗ ਵਧਾਈ ਜਾ ਰਹੀ ਹੈ।