5 Dariya News

ਡਾ. ਇੰਦਰਬੀਰ ਸਿੰਘ ਨਿੱਜਰ ਨੇ ਗਿਲਵਾਲੀ ਗੇਟ ਵਿਖੇ ਨਵੇਂ ਬਣੇ ਬਿਜਲੀ ਟਰਾਂਸਫਾਰਮਰ ਦਾ ਕੀਤਾ ਉਦਘਾਟਨ

9 ਲੱਖ ਰੁਪਏ ਦੀ ਆਈ ਲਾਗਤ

5 Dariya News

ਅੰਮ੍ਰਿਤਸਰ 25-Oct-2024

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸ਼ੁਰੂ ਤੋਂ ਹੀ ਲੋਕਾਂ ਨੂੰ ਮੁਢਲੀਆਂ ਸਹਾਇਤਾ ਮੁਹੱਈਆ ਕਰਵਾਉਣਾ ਰਿਹਾ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਗਿਲਵਾਲੀ ਗੇਟ ਗੁੱਜਰਪੁਰਾ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਬਣੇ 200 ਕੇਵੀ ਟਰਾਂਸਫਾਰਮਰ ਦਾ ਉਦਘਾਟਨ ਕਰਨ ਪਿਛੋਂ ਕੀਤਾ।

ਡਾ. ਨਿੱਜਰ ਨੇ ਕਿਹਾ ਕਿ ਲੋਕਾਂ ਦੀ ਬੜੇ ਚਿਰ ਤੋਂ ਮੰਗ ਸੀ ਕਿ ਇਥੇ ਇਕ ਨਵਾਂ ਟਰਾਂਸਫਾਰਮਰ ਲਗਾਇਆ ਜਾਵੇ ਅਤੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਉਨਾਂ ਦੀ ਮੰਗ ਨੂੰ ਪੂਰਾ ਕੀਤਾ ਹੈ। ਉਨਾਂ ਹਲਕਾ ਨਿਵਾਸੀਆਂ ਨੂੰ ਯਕੀਨ ਦਵਾਇਆ ਕਿ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਲਕਾ ਦੱਖਣੀ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। 

ਉਨਾਂ ਦੱਸਿਆ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਮ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹਾਂ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਹੀ ਵੱਡੀਆਂ ਪੁਲਾਂਗਾਂ ਪੁੱਟੀਆਂ ਹਨ। ਜਿਵੇਂ ਕਿ ਕਰੀਬ 45 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ , ਸੜਕ ਸੁਰੱਖਿਆ ਫੋਰਸ, 600 ਯੂਨਿਟ ਮੁਫ਼ਤ ਬਿਜਲੀ ਆਦਿ ਸ਼ਾਮਲ ਹਨ। 

ਉਨਾਂ ਕਿਹਾ ਕਿ ਅਸੀਂ ਚੌਣਾਂ ਦੌਰਾਨ ਤੁਹਾਡੇ ਨਾਲ ਜੋ ਵੀ ਗਰੰਟੀਆਂ ਕੀਤੀਆਂ ਸਨ ਉਨਾਂ ਨੂੰ ਹਰ ਹੀਲੇ ਪੂਰਾ ਕਰਾਂਗੇ। ਇਸ ਮੌਕੇ ਨਵਨੀਤ ਸ਼ਰਮਾ, ਰੋਬਿਨ, ਪ੍ਰੇਮ ਕੁਮਾਰ,ਇੰਦਰ ਮਰਵਾਹਾ, ਸੰਦੀਪ ਸ਼ਿਵ, ਬੰਟੀ ਅਲੀ,ਐਸ.ਡੀ.ਓ. ਹਨੀਸ਼ ਮਹਾਜਨ, ਜੇ.ਈ. ਪਰਮਿੰਦਰ ਸਿੰਘ ਹਾਜ਼ਰ ਸਨ।