5 Dariya News

ਮੀਤ ਹੇਅਰ ਤੇ ਹਰਿੰਦਰ ਸਿੰਘ ਧਾਲੀਵਾਲ ਵੱਲੋਂ ਚੋਣ ਮੀਟਿੰਗਾਂ ਦਾ ਸਿਲਸਿਲਾ ਜਾਰੀ

ਸਾਡੇ ਕੰਮਾਂ ਨੂੰ ਦੇਖ ਕੇ ਵੋਟ ਪਾਓ, ਤੁਸੀਂ ਕਦੇ ਨਿਰਾਸ਼ ਨਹੀਂ ਹੋਵੋਗੇ: ਹਰਿੰਦਰ ਸਿੰਘ ਧਾਲੀਵਾਲ

5 Dariya News

ਬਰਨਾਲਾ 09-Nov-2024

ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਵੱਲੋਂ ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿੱਚ ਚੋਣ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਆਪ ਉਮੀਦਵਾਰ ਦੇ ਹੱਕ ਵਿੱਚ ਧਨੌਲਾ, ਮਸੀਤ ਮਾਰਕਿਟ, ਝਲੂਰ, ਰਸੂਲਪੁਰ ਕੋਠੇ, ਸੁਰਜੀਤਪੁਰਾ ਦੇ ਕੋਠੇ ਤੇ ਸੇਖਾ ਰੋਡ ਅਤੇ ਬਰਨਾਲਾ ਸ਼ਹਿਰ ਵਿੱਚ ਧਨੌਲਾ ਰੋਡ ‘ਤੇ ਸਥਿਤ ਦਸ਼ਮੇਸ਼ ਨਗਰ, ਗਰੇਵਾਲ ਰਿਜ਼ੋਰਟ ਤੇ ਬਾਬਾ ਅਜੀਤ ਸਿੰਘ ਨਗਰ ਜ਼ੀਰੋ ਪੁਆਇੰਟ ਵਿਖੇ ਚੋਣ ਜਲਸੇ ਕੀਤੇ ਗਏ। 

ਮੀਤ ਹੇਅਰ ਨੇ ਹਰਿੰਦਰ ਸਿੰਘ ਧਾਲੀਵਾਲ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਹਲਕੇ ਅੰਦਰ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।ਹਰਿੰਦਰ ਸਿੰਘ ਧਾਲੀਵਾਲ ਨੇ ਵੱਖ-ਵੱਖ ਥਾਂਵਾ ਉੱਪਰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਕੰਮਾਂ ਨੂੰ ਦੇਖ ਕੇ ਵੋਟ ਪਾਓ, ਤੁਸੀਂ ਕਦੇ ਨਿਰਾਸ਼ ਨਹੀਂ ਹੋਵੋਗੇ।ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਉਤੇ ਕੀਤਾ ਜਾਵੇਗਾ।

ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਹਲਕਾ ਵਾਸੀਆਂ ਨੂੰ ਨਿਰਾਸ਼ ਨਹੀਂ ਕਰਾਂਗੇ। ਉਨ੍ਹਾਂ ਹਲਕਾ ਵਾਸੀਆਂ ਦਾ ਆਪ ਮੁਹਾਰੇ ਅੱਗੇ ਹੋ ਕੇ ਨਾਲ ਚੱਲਣ ਲਈ ਧੰਨਵਾਦ ਕੀਤਾ। ਬਰਨਾਲਾ ਹਲਕਾ ਇੱਕ ਵਾਰ ਫੇਰ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।