ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਨੂੰ ਹੋਰ ਵੀ ਅਸਰਦਾਰ ਤਰੀਕੇ ਨਾਲ ਲਾਗੂ : ਡਾਕਟਰ ਤਰਸੇਮ ਸਿੰਘ
5 Dariya News
ਰੂਪਨਗਰ 11-Nov-2024
ਰਾਜ ਪੱਧਰ ਤੋਂ ਪ੍ਰਾਪਤ ਹਦਾਇਤਾਂ ਮੁਤਾਬਕ ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਵਲ ਸਰਜਨ ਰੂਪਨਗਰ ਡਾਕਟਰ ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੂਪਨਗਰ ਦੇ ਸਮੂਹ ਨਰਸਿੰਗ ਕਾਲਜਾਂ ਦੇ ਅਧਿਕਾਰੀਆਂ ਨਾਲ ਇੱਕ ਜਰੂਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮੰਤਵ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਨੂੰ ਨਰਸਿੰਗ ਸਕੂਲ ਦੇ ਵਿਦਿਆਰਥੀਆ ਦੇ ਸਹਿਯੋਗ ਨਾਲ ਹੋਰ ਵੀ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਸੀ।
ਇਸ ਮੌਕੇ ਸਿਵਲ ਸਰਜਨ ਰੂਪਨਗਰ ਨੇ ਕਿਹਾ ਕਿ ਡੇਂਗੂ ਉਤੇ ਕਾਬੂ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਉਤੇ ਬਣਾਈਆਂ ਗਈਆਂ ਡੇਂਗੂ ਜਾਗਰੂਕਤਾ ਟੀਮਾਂ ਵਿੱਚ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਵਿੱਚ ਡੇਂਗੂ ਦੇ ਖਾਤਮੇ ਅਤੇ ਰੋਕ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਕਿ ਡੇਂਗੂ ਵਰਗੀ ਬਿਮਾਰੀ ਤੇ ਵੱਧ ਤੋਂ ਵੱਧ ਕਾਬੂ ਪਾਇਆ ਜਾ ਸਕੇ ਤਾਂ ਜੋ ਆਮ ਲੋਕ ਇਸ ਦੀ ਚਪੇਟ ਵਿੱਚ ਨਾ ਆਉਣ, ਇਸ ਦੇ ਲਈ ਜਰੂਰੀ ਹੈ ਕਿ ਲੋਕਾਂ ਵਿੱਚ ਇਸ ਬਿਮਾਰੀ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ।
ਇਸ ਮੌਕੇ ਨਰਸਿੰਗ ਸਕੂਲ ਦੇ ਅਧਿਕਾਰੀਆਂ ਵੱਲੋਂ ਇਸ ਗੱਲ ਦਾ ਵਿਸ਼ਵਾਸ ਦਿਵਾਇਆ ਗਿਆ ਕਿ ਸਿਹਤ ਵਿਭਾਗ ਰੂਪਨਗਰ ਨਾਲ ਪੂਰੀ ਤਰ੍ਹਾਂ ਤਾਲਮੇਲ ਕਰਕੇ ਜਰੂਰਤ ਅਨੁਸਾਰ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੂੰ ਟੀਮਾਂ ਦਾ ਹਿੱਸਾ ਬਣਾਉਣਗੇ ਅਤੇ ਹਰ ਸ਼ੁਕਰਵਾਰ ਬਣਾਏ ਗਏ ਮਾਈਕਰੋ ਪਲਾਨ ਦੇ ਮੁਤਾਬਕ ਵਿਦਿਆਰਥੀਆਂ ਦੀ ਸ਼ਮੂਲੀਅਤ ਟੀਮਾਂ ਵਿੱਚ ਸੁਨਿਸ਼ਚਿਤ ਕੀਤੀ ਜਾਵੇਗੀ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਚਮਕੌਰ ਸਾਹਿਬ ਡਾ. ਗੋਬਿੰਦ ਟੰਡਨ, ਜ਼ਿਲ੍ਹਾ ਐਪੀਡੀਮੋਲਜਿਸਟ ਡਾ. ਜਤਿੰਦਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ ਅਤੇ ਰਿਤੂ, ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ, ਏ.ਐਮ. ਓ. ਭੁਪਿੰਦਰ ਸਿੰਘ, ਐਸ.ਆਈ. ਲਖਵੀਰ ਸਿੰਘ, ਰਣਜੀਤ ਸਿੰਘ, ਪ੍ਰਿੰਸੀਪਲ ਸਰਕਾਰੀ ਨਰਸਿੰਗ ਸਕੂਲ ਦਿਲਦੀਪ ਕੌਰ, ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਨਰਸਿੰਗ ਸਕੂਲਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।