ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ
5 Dariya News
ਮੋਹਾਲੀ 18-Nov-2024
ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਅਲਾਈਡ ਹੈਲਥ ਸਾਇੰਸਜ਼, (ਯੂ.ਐਸ.ਏ.ਐਚ.ਐਸ.) ਵੱਲੋਂ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ।ਇਸ ਮੌਕੇ ਥੀਮ ਬੈਰੀਅਰਜ਼ ਨੂੰ ਤੋੜਨਾ ਅਤੇ ਪਾੜੇ ਨੂੰ ਪੂਰਾ ਕਰਨਾ," ਜੋਕਿ ਸ਼ੂਗਰ ਦੇ ਜੋਖਮ ਨੂੰ ਘਟਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ ਤੇ ਗੱਲਬਾਤ ਕੀਤੀ ਗਈ।
ਇਸ ਵਚਨਬੱਧਤਾ ਦੇ ਨਾਲ, ਡਾ: ਪੰਕਜ ਕੌਲ, ਡੀਨ, ਯੂਨੀਵਰਸਿਟੀ ਸਕੂਲ ਆਫ਼ ਅਲਾਈਡ ਹੈਲਥ ਸਾਇੰਸਿਜ਼, ਨੇ ਸ਼ੂਗਰ ਦੀ ਰੋਕਥਾਮ ਲਈ ਜੀਵਨਸ਼ੈਲੀ ਵਿੱਚ ਜਲਦੀ ਤਬਦੀਲੀ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪਰਵਿੰਦਰ ਕੌਰ, ਅਸਿਸਟੈਂਟ ਪ੍ਰੋਫ਼ੈਸਰ ਨਾਲ ਮਿਲ ਕੇ ਡਾਇਬਟੀਜ਼ ਦੀਆਂ ਵੱਖ-ਵੱਖ ਸਥਿਤੀਆਂ ਦੇ ਕਲੀਨਿਕਲ ਪਹਿਲੂਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ।
ਬੁਲਾਰਿਆਂ ਨੇ ਮੁੱਖ ਤੌਰ 'ਤੇ ਸ਼ੂਗਰ ਦੀ ਰੋਕਥਾਮ ਲਈ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਤੇ ਸਰਗਰਮ ਜੀਵਨ ਸ਼ੈਲੀ ਦੀ ਲੋੜ 'ਤੇ ਜ਼ੋਰ ਦਿੱਤਾ।ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਡਾ: ਪਰਵਿੰਦਰ ਸਿੰਘ, ਵਾਈਸ-ਚਾਂਸਲਰ, ਨੇ ਯੂ.ਐੱਸ.ਏ.ਐੱਚ.ਐੱਸ. ਦੇ ਫੈਕਲਟੀ ਅਤੇ ਵਿਦਿਆਰਥੀਆਂ ਦੁਆਰਾ ਸ਼ੂਗਰ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।