5 Dariya News

ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਵਾਇਆ ਜਾ ਰਿਹਾ ਹੈ - ਰਾਜੇਸ਼ ਤ੍ਰਿਪਾਠੀ

ਕਿਸਾਨਾਂ ਨੂੰ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਪੁਰਜ਼ੋਰ ਅਪੀਲ

5 Dariya News

ਦੋਦਾ / ਸ੍ਰੀ ਮੁਕਤਸਰ ਸਾਹਿਬ 21-Nov-2024

ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਾਇਨਾਤ ਕੀਤੇ ਨੋਡਲ ਅਫਸਰਾਂ  ਤੋਂ ਇਲਾਵਾ  ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆ ਦੇ ਸਹਿਯੋਗ ਨਾਲ ਪਰਾਲੀ ਅਤੇ ਪਰਾਲੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਪਿੰਡ ਦੋਦਾ, ਲੁਹਾਰਾ, ਬੁੱਟਰ ਸਰੀਂਹ ਅਤੇ ਭਲਾਈਆਣਾ ਦੇ ਪਿੰਡਾਂ ਦੇ ਖੇਤਾਂ ਦਾ ਜਾਇਜਾ ਲੈਂਦਿਆਂ ਦਿੱਤੀ।

ਉਹਨਾਂ ਅੱਗੇ ਦੱਸਿਆ ਕਿ ਜਦੋਂ ਵੀ ਕੋਈ ਪਰਾਲੀ ਸੜਣ ਦਾ ਮਾਮਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਜੁੰਮੇਵਾਰ ਅਧਿਕਾਰੀਆਂ ਵਲੋਂ ਪਰਾਲੀ ਦੇ ਖੇਤਾਂ ਵਿੱਚ ਮੋਕੇ ਤੇ ਜਾ ਕੇ  ਲੱਗੀ ਹੋਈ ਅੱਗ ਤੇ ਕਾਬੂ ਪਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਖੇਤੀ ਯੋਗ ਉਪਜਾਓ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਨੂੰ ਉਪਜਾਊ ਬਨਾਉਣ ਲਈ ਬੇਲੋੜੀ ਖਾਦਾਂ ਦੀ ਵਰਤੋ ਕਰਨੀ ਪੈਂਦੀ ਹੈ, ਜਿਸ ਨਾਲ ਉਹਨਾਂ  ਨੂੰ ਬਹੁਤ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ  ਪਰਾਲੀ ਦੀ ਰਹਿੰਦ ਖੂੰਹਦ ਨੂੰ ਜਮੀਨ ਵਿਚ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਉਪਜਾਊ ਤਾਕਤ ਸਦਾ ਲਈ ਬਰਕਰਾਰ ਰਹਿ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਟੇਲਾਈਟ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਆਧਾਰ ਤੇ  ਹੀ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਖੇਤਾਂ  ਦੇ ਮਾਲਕਾਂ ਵਿਰੁੱਧ ਸਰਕਾਰ ਦੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਸ.ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਨਾਲ ਜਰੂਰ ਸੰਪਰਕ ਕਰਨ।