5 Dariya News

ਜ਼ਿਲ੍ਹੇ ਅੰਦਰ ਵਿਸ਼ੇਸ਼ ਟੀਕਾਕਰਨ ਹਫਤੇ ਦੀ ਹੋਈ ਸ਼ੁਰੂਆਤ

5 Dariya News

ਰੂਪਨਗਰ 25-Nov-2024

ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਰੂਪਨਗਰ ਡਾ.ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਮਿਤੀ 25 ਤੋਂ 30 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਹਫਤੇ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਤਰਸੇਮ ਸਿੰਘ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਸਾਰੇ ਬਲਾਕਾਂ ਵਿੱਚ ਇਹ ਵਿਸ਼ੇਸ਼ ਟੀਕਾਕਰਨ ਹਫ਼ਤੇ ਦੀ ਸ਼ੁਰੂਆਤ ਅੱਜ ਤੋਂ ਹੋਈ ਹੈ, ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦਾ ਮੁੱਖ ਉਦੇਸ਼ 0-5 ਸਾਲ ਤੱਕ ਦੇ ਬੱਚਿਆਂ (ਕਿਸੇ ਕਾਰਨ ਕਰਕੇ ਟੀਕਾਕਰਨ ਤੋਂ ਵਾਂਝੇ ਰਹਿ ਚੁੱਕੇ ਬੱਚੇ, ਡਰਾਪ-ਆਊਟ ਬੱਚੇ) ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਦੀ ਕਵਰੇਜ ਨੂੰ ਪੂਰਾ ਕਰਨਾ ਹੈ। 

ਇਸ ਦੇ ਨਾਲ ਹੀ ਐਮ.ਆਰ ਦੇ ਟੀਕੇ ਦੀ ਪਹਿਲੀ ਤੇ ਦੂਜੀ ਖੁਰਾਕ ਦੇ ਵਿਚਲੇ ਅੰਤਰ ਨੂੰ ਖਤਮ ਕਰਨਾ ਹੈ।  ਇਸ ਮੌਕੇ ਜ਼ਿਲ੍ਹਾ ਟੀਕਕਰਨ ਅਫਸਰ ਡਾ. ਨਵਰੂਪ ਕੌਰ ਨੇ ਕਿਹਾ ਕਿ ਅੱਜ ਇਸ ਮੁਹਿੰਮ ਦੇ ਸ਼ੁਰੂ ਹੋਣ ਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਉੱਚ ਜੋਖਮ ਵਾਲੇ ਖੇਤਰ, ਪ੍ਰਵਾਸੀ ਅਬਾਦੀ, ਭੱਠੇ, ਪਥੇਰਾ, ਘਰੇਲੂ ਜਣੇਪੇ, ਝੁੱਗੀ-ਝੋਪੜੀਆਂ ਆਦਿ ਦਾ ਦੌਰਾ ਕਰਕੇ ਟੀਕਾਕਰਨ ਕੀਤਾ ਜਾ ਰਿਹਾ ਹੈ। 

ਉਨ੍ਹਾਂ ਮੀਡੀਆ ਦੇ ਮਾਧਿਅਮ ਰਾਹੀਂ ਮਾਪਿਆਂ ਨੂੰ ਅਪੀਲ਼ ਕਰਦੇ ਹੋਏ ਕਿਹਾ ਕਿ ਬੱਚਿਆਂ ਦਾ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਨ ਸਹਿਯੋਗ ਦੇਣ ਤਾਂ ਕਿ ਕੋਈ ਵੀ ਬੱਚਾ ਅਤੇ ਗਰਭਵਤੀ ਔਰਤਾਂ ਟੀਕਾਕਰਨ ਤੋਂ ਵਾਂਝੇ ਨਾ ਰਹਿਣ ਸਕਣ। ਇਸ ਮੌਕੇ ਡਾ. ਗੁਰਸੇਵਕ ਸਿੰਘ, ਮਾਸ ਮੀਡੀਆ ਅਫਸਰ ਰਾਜ ਰਾਣੀ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ ਤੇ ਰਿਤੂ ਅਤੇ ਹੋਰ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ।