ਸਿਹਤ ਵਿਭਾਗ ਵਲੋਂ ਨੈਸ਼ਨਲ ਡੀਵਰਮਿੰਗ ਦਿਵਸ ਮਨਾਇਆ
ਸਰਕਾਰੀ, ਨਿਜ਼ੀ ਸਕੂਲਾਂ ਦੇ ਨਾਲ ਨਾਲ ਆਂਗਣਵਾੜੀ ਕੇਂਦਰਾਂ 'ਚ ਬੱਚਿਆਂ ਨੂੰ ਖ਼ਵਾਈਆਂ ਗਈਆਂ ਅਲਬੈੰਡਾਜ਼ੋਲ ਦੀਆਂ ਗੋਲੀਆਂ: ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ
5 Dariya News
ਤਰਨ ਤਾਰਨ 28-Nov-2024
ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਕਾਰਜਕਾਰੀ ਸਿਵਲ ਸਰਜਨ ਕਮ ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਵੀਰਵਾਰ ਨੂੰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਨੈਸ਼ਨਲ ਡੀਵਰਮਿੰਗ ਡੇ ਮਨਾਇਆ ਗਿਆ। ਇਸ ਮੌਕੇ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੋਂ ਇਲਾਵਾ ਆਗਣਵਾੜੀ ਕੇਂਦਰਾਂ ਵਿਖੇ ਜਾ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ।
ਕਾਰਜਕਾਰੀ ਸਿਵਲ ਸਰਜਨ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖ਼ੇ ਨੈਸ਼ਨਲ ਡੀਵਰਮਿੰਗ ਦਿਵਸ ਮਨਾਇਆ ਅਤੇ ਯੋਗ ਬੱਚਿਆਂ ਨੂੰ ਅਲਬੈੰਡਾਜ਼ੋਲ ਦੀਆਂ ਗੋਲੀਆਂ ਆਪਣੀ ਦੇਖ ਰੇਖ 'ਚ ਖ਼ਵਾਈਆਂ। ਇਸ ਮੌਕੇ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਨੈਸ਼ਨਲ ਡਿਵਰਮਿੰਗ ਡੇ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਕਿ ਪੇਟ ਦੇ ਕੀੜਿਆਂ ਤੋਂ ਮੁਕਤੀ ਦਵਾਉਣਾ ਹੈ।
ਉਹਨਾ ਦੱਸਿਆ ਕੀ ਸਿਹਤ ਕਰਮੀਆਂ ਵੱਲੋਂ ਜ਼ਿਲੇ ਦੇ ਸਾਰੇ ਹੀ ਸਰਕਾਰੀ ਅਤੇ ਨਿਜੀ ਸਕੂਲਾਂ ਦੇ ਵਿੱਚ ਜਾ ਕੇ ਅਧਿਆਪਕਾਂ ਦੀ ਦੇਖਰੇਖ ਹੇਠ ਨੂੰ ਅਲਬੈੰਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ। ਉਹਨੇ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ (ਆਰ.ਬੀ.ਐਸ.ਕੇ) ਦੀਆਂ ਟੀਮਾਂ ਵੱਲੋਂ ਇਸ ਦਿਵਸ ਦਾ ਨਿਰੀਖਣ ਵੱਖ-ਵੱਖ ਬਲਾਕਾਂ ਦੇ ਵਿੱਚ ਕੀਤਾ ਜਾਵੇਗਾ।
ਉਹਨੂੰ ਕਿਹਾ ਕੀ ਪੇਟ ਦੇ ਕੀੜਿਆਂ ਕਾਰਨ ਬੱਚਿਆਂ 'ਚ ਖੂਣ ਦੀ ਕਮੀ, ਕੁਪੋਸ਼ਣ, ਮਾਨਸਿਕ ਅਤੇ ਸ਼ਰੀਰਕ ਵਿਕਾਸ 'ਚ ਕਮੀ ਦਾ ਕਾਰਨ ਬਣਦੇ ਹਨ।ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਜੇਕਰ ਸਮੇਂ ਸਿਰ ਐਲਬਨਡਾਜ਼ੋਲ ਦੀ ਗੋਲੀ ਬੱਚੇ ਨੂੰ ਦੇ ਦਿਤੀ ਜਾਵੇ ਤਾਂ ਉਸ ਮਾਨਸਿਕ ਅਤੇ ਸ਼ਰੀਰਕ ਵਿਕਾਸ ਨਿਰੰਤਰ ਚੱਲਦਾ ਰਹਿੰਦਾ ਹੈ।
ਉਹਨਾਂ ਕਿਹਾ ਕਿ 1ਤੋਂ 2 ਸਾਲ ਦੇ ਬੱਚੇ ਨੂੰ ਅੱਧੀ ਗੋਲੀ ਦੇਣੀ ਚਾਹੀਦੀ ਹੈ ਅਤੇ 2 ਸਾਲਾਂ ਤੋਂ ਵੱਧ ਉਮਰ ਵਾਲੇ ਬੱਚਿਆਂ ਨੂੰ ਪੂਰੀ ਗੋਲੀ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਵਿਭਾਗ ਦੀ ਆਰ ਬੀ ਐਸ ਕੇ ਟੀਮ ਵੱਲੋਂ ਵੀ ਵੱਖ ਵੱਖ ਸਕੂਲਾਂ 'ਚ ਜਾ ਕੇ ਨੈਸ਼ਨਲ ਡਿਵਰਮਿੰਗ ਡੇਅ ਦਾ ਨਿਰੀਖਣ ਕੀਤਾ ਗਿਆ।
ਉਹਨਾਂ ਕਿਹਾ ਕਿ ਜਿਹੜੇ ਬੱਚੇ ਕਿਸੇ ਕਾਰਨ ਕਰਕੇ ਗੋਲੀ ਨਹੀਂ ਖਾ ਪਾਉਣਗੇ ਤਾਂ ਉਨਾਂ ਨੂੰ ਮਿਤੀ 5 ਦਸੰਬਰ ਨੂੰ ਹੋਣ ਵਾਲੇ ਮੋਪ ਅਪ ਰਾਉਂਡ ਦੌਰਾਨ ਗੋਲੀਆਂ ਖਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਮਾਸ ਮੀਡਿਆ ਵਿੰਗ ਐਂਡ ਫ਼ੀਲਡ ਸਟਾਫ ਵਲੋਂ ਇੱਸ ਦਿਵਸ ਬਾਰੇ ਜਾਗਰੂਕਤਾ ਫੈਲਾਈ ਗਈ ਹੈ ਤਾਂ ਜੋ ਇੱਸ ਦਿਵਸ ਬਾਰੇ ਬੱਚਿਆਂ ਦੇ ਮਾਪਿਆਂ ਨੂੰ ਪਤਾ ਚਲ ਸਕੇ ਅਤੇ ਵੱਧ ਵੱਧ ਬੱਚੇ ਇਸ ਦਵਾਈ ਦਾ ਲਾਭ ਲੈ ਸਕਣ।
ਇਸ ਮੌਕੇ ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਆਰਬੀਐਸਕੇ ਕੋਆਰਡੀਨੇਟਰ ਰਜਨੀ ਸ਼ਰਮਾ, ਮਲਟੀਪਰਪਜ ਹੈਲਥ ਸੁਪਰਵਾਈਜ਼ਰ ਗੁਰਵਿੰਦਰ ਸਿੰਘ, ਕਾਰਜਕਾਰੀ ਪ੍ਰਿੰਸੀਪਲ ਪ੍ਰਭਜੋਤ ਕੌਰ, ਲੈਕਚਰਾਰ ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਮੀਤ ਸਿੰਘ ਪ੍ਰਭਜੀਤ ਕੌਰ ਹਰਗੋਬਿੰਦ ਸਿੰਘ ਆਦਿ ਮੌਜੂਦ ਰਹੇ।