5 Dariya News

ਨਰੇਂਦਰ ਮੋਦੀ ਨੇ ਦੇਵੇਂਦਰ ਫੜਨਵੀਸ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ

ਨਰੇਂਦਰ ਮੋਦੀ ਨੇ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀ

5 Dariya News

ਮਹਾਰਾਸ਼ਟਰ 05-Dec-2024

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ  ਸ਼੍ਰੀ ਦੇਵੇਂਦਰ ਫੜਨਵੀਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਵੀ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਵਿਕਾਸ ਨੂੰ ਅੱਗੇ ਵਧਾਉਣ ਦੇ ਲਈ ਕੇਂਦਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ:  “ਸ਼੍ਰੀ ਦੇਵੇਂਦਰ ਫੜਨਵੀਸ ਜੀ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ। ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਰਾਜ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਵਧਾਈ। ਇਹ ਟੀਮ ਅਨੁਭਵ ਅਤੇ ਉਤਸ਼ਾਹ ਦਾ ਸੁਮੇਲ ਹੈ ਅਤੇ ਇਸ ਟੀਮ ਦੇ ਸਮੂਹਿਕ ਯਤਨਾਂ ਦੀ ਬਦੌਲਤ ਹੀ ਮਹਾਯੁਤੀ ਨੂੰ ਮਹਾਰਾਸ਼ਟਰ ਵਿੱਚ ਇਤਿਹਾਸਕ ਜਨਾਦੇਸ਼ ਮਿਲਿਆ ਹੈ। 

ਇਹ ਟੀਮ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਚੰਗੇ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਪ੍ਰਯਾਸ ਕਰੇਗੀ। ਮੈਂ ਮਹਾਰਾਸ਼ਟਰ ਵਿੱਚ ਵਿਕਾਸ ਨੂੰ ਅੱਗੇ ਵਧਾਉਣ ਲਈ ਕੇਂਦਰ ਦੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਲਾਉਂਦਾ ਹਾਂ।”