5 Dariya News

ਪਲਸ ਪੋਲੀਓ ਮੁਹਿੰਮ ਦੀ ਜਾਗਰੂਕਤਾ ਲਈ ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਵਿਖਾਈ

8 ਦਸੰਬਰ ਨੂੰ ਸ਼ੁਰੂ ਹੋਵੇਗਾ ਪਲਸ ਪੋਲੀਓ ਰਾਊਂਡ, 0 ਤੋਂ 5 ਸਾਲਾਂ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ:ਜ਼ਿਲਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ

5 Dariya News

ਤਰਨ ਤਾਰਨ 06-Dec-2024

ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਕਾਰਜਕਾਰੀ ਸਿਵਲ ਸਰਜਨ ਕਮ ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਐਤਵਾਰ ਨੂੰ ਸ਼ੁਰੂ ਹੋਣ ਵਾਲੇ ਤਿੰਨ ਰੋਜ਼ਾ ਪਲਸ ਪੋਲੀਓ ਰਾਊਂਡ ਦੇ ਸੰਬੰਧ ਵਿੱਚ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰਚਾਰ ਵਾਹਨ ਨੂੰ ਹਰੀ ਝੰਡੀ ਵਿਖਾਈ। 

ਇਸ ਮੌਕੇ ਵੱਖ ਵੱਖ ਬਲਾਕਾਂ ਤੋਂ ਆਏ ਸਿਹਤ ਕਰਮੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਪ੍ਰਚਾਰ ਵਾਹਣ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਆਉਣ ਵਾਲੀ 8 ਦਸੰਬਰ ਦਿਨ ਐਤਵਾਰ ਨੂੰ ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਰਾਊਂਡ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਪ੍ਰਚਾਰ ਵਾਹਨਾਂ  ਨੂੰ ਭੇਜਣ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਇਸ ਮੁਹਿੰਮ ਬਾਰੇ ਜਾਣੂ ਕਰਵਾਉਣਾ ਹੈ।

ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ  ਐਤਵਾਰ ਨੂੰ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਬੂਥ ਲਗਾ ਕੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਬਣਾਈਆਂ ਜਾਣਗੀਆਂ। ਇਸ ਤੋਂ ਬਾਅਦ ਸੋਮਵਾਰ ਅਤੇ ਮੰਗਲਵਾਰ ਨੂੰ ਸਿਹਤ ਕਰਮੀਆਂ ਵੱਲੋਂ ਘਰ ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਨਾ ਪਿਲਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਵੀਰਵਾਰ ਨੂੰ ਪਲਸ ਪੋਲੀਓ ਮੁਹਿੰਮ ਸਬੰਧੀ ਆਈ.ਈ.ਸੀ ਸਮਾਨ ਨੂੰ ਵੀ ਵੰਡ ਦਿੱਤਾ ਗਿਆ ਤਾਂ ਜੋ ਸਿਹਤ ਕਰਮੀਆਂ ਵੱਲੋਂ ਇਸ ਮੁਹਿੰਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਜਤਿੰਦਰ ਸਿੰਘ ਗਿੱਲ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ ਭਗਤ, ਜਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ, ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ, ਡਾਕਟਰ ਨੀਰਜ ਲਤਾ , ਡਾਕਟਰ ਸੁਖਜਿੰਦਰ ਸਿੰਘ ਡਾਕਟਰ ਰਾਜਬੀਰ ਸਿੰਘ, ਡਾਕਟਰ ਰਣਦੀਪ, ਸਿੰਘ ਡਾਕਟਰ ਰੁਪਿੰਦਰਜੀਤ ਕੌਰ, ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ ਹੈਲਥ ਸੁਪਰਵਾਈਜ਼ਰ ਕਾਰਜ ਸਿੰਘ ਆਦਿ ਮੌਜੂਦ ਰਹੇ।