ਡਾ. ਜਸਬੀਰ ਸਿੰਘ ਸੰਧੂ ਨੇ ਵਡਾਲੀ ਗੁਰੂ ਸਕੂਲ ਨੂੰ ਵਿਕਾਸ ਕਾਰਜਾਂ ਲਈ ਦਿੱਤੇ 42 ਲੱਖ ਰੁਪਏ
5 Dariya News
ਅੰਮ੍ਰਿਤਸਰ 07-Dec-2024
ਅੱਜ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਸ੍ਰ. ਜਸਬੀਰ ਸਿੰਘ ਸੰਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਦੇ ਵਿਕਾਸ ਲਈ ਇੰਟਰਲੌਕ ਟਾਈਲ ਅਤੇ ਸੇਰਾਮਿਕ ਟਾਈਲ ਅਤੇ ਹੋਰ ਮੁਰੰਮਤ ਲਈ 42 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸਕੂਲ ਦੇ ਪ੍ਰਿੰਸੀਪਲ ਨੂੰ ਸੌਂਪਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਸਕੂਲ ਵਿੱਚ ਵਿਕਾਸ ਦੇ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ। ਉਨਾਂ ਕਿਹਾ ਕਿ ਅੱਜ ਦੇ ਬੱਚੇ ਸਾਡਾ ਕੱਲ ਦਾ ਭਵਿੱਖ ਹਨ ਅਤੇ ਸਾਡੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਇਨਾਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰੀਏ।
ਸ: ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸਕੂਲੀ ਬੱਚਿਆਂ ਦੀ ਸਿੱਖਿਆ ਨੂੰ ਲੈ ਕੇ ਕਾਫ਼ੀ ਗੰਭੀਰ ਹੈ। ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਉਨਾਂ ਦੱਸਿਆ ਕਿ ਅਧਿਆਪਕਾਂ ਨੂੰ ਪੜ੍ਹਾਉਣ ਦੇ ਬਿਹਤਰ ਢੰਗ ਲਈ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ, ਚੇਅਰਮੈਨ ਐਮ.ਸੀ. ਸ੍ਰ. ਜਗਤਾਰ ਸਿੰਘ ਮਾਨ, ਪ੍ਰਿੰਸੀਪਲ ਸ: ਬਲਰਾਜ ਸਿੰਘ ਢਿੱਲੋ, ਜ਼ਿਲਾ, ਸਿੱਖਿਆ ਅਫ਼ਸਰ (ਸ) ਸ੍ਰ. ਹਰਭਗਵੰਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਐਲੀ) ਸ: ਕੰਵਲਜੀਤ ਸਿੰਘ ਸੰਧੂ ਅਤੇ ਐਕਸੀਅਨ ਪੰਚਾਇਤੀ ਰਾਜ ਕੁਲਵੰਤ ਸਿੰਘ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸੂਬੇਦਾਰ ਸੇਵਾ ਸਿੰਘ, ਓਮ ਪ੍ਰਕਾਸ਼ ਗੱਬਰ ਹੋਰ ਪਤਵੰਤੇ ਸੱਜਣ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਹਾਜਰ ਸਨ।