5 Dariya News

ਸੀ.ਐਚ.ਸੀ ਖੂਈਖੇੜਾ ਵਿਖੇ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਦਾ ਮੈਡੀਕਲ ਕੈਂਪ ਲਗਾਇਆ ਗਿਆ

ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਵਿਸ਼ੇਸ਼ ਟੀਮਾਂ ਬਣਾਈਆਂ ਜਾਣਗੀਆਂ: ਐਸ.ਐਮ.ਓ ਡਾ. ਗਾਂਧੀ

5 Dariya News

ਫਾਜ਼ਿਲਕਾ 17-Dec-2024

ਸਿਵਲ ਸਰਜਨ ਫਾਜ਼ਿਲਕਾ ਡਾ.ਲਹਿੰਬਰ ਰਾਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਬੀਤੇ ਦਿਨ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਮੈਡੀਕਲ ਕੈਂਪ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਲਗਾਇਆ ਗਿਆ | ਜਿਸ ਵਿੱਚ ਆਏ ਮਰੀਜਾਂ ਦਾ ਟੀ.ਬੀ. ਦੀ ਜਾਂਚ ਕੀਤੀ ਗਈ।

ਇਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ.ਵਿਕਾਸ ਗਾਂਧੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 100 ਰੋਜ਼ਾ ਟੀਬੀ ਮੁਕਤ ਭਾਰਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਟੀ.ਬੀ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਘਰ-ਘਰ ਜਾਣ ਲਈ ਵਿਸ਼ੇਸ਼ ਟੀਮਾਂ ਵੀ ਬਣਾਈਆਂ ਜਾ ਰਹੀਆਂ ਹਨ ਜੋ ਕਿ ਘਰ-ਘਰ ਜਾ ਕੇ ਟੀ.ਬੀ ਦੇ ਲੱਛਣਾਂ ਦੀ ਜਾਂਚ ਕਰਨਗੀਆਂ ਅਤੇ ਜੇਕਰ ਕੋਈ ਮਰੀਜ਼ ਟੈਸਟ ਰਿਪੋਰਟ ਵਿੱਚ ਟੀ.ਬੀ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੁਫ਼ਤ ਜਾਂਚ ਦੀ ਸਹੂਲਤ ਦਿੱਤੀ ਜਾਵੇਗੀ, ਮੁਫਤ ਇਲਾਜ ਕੀਤਾ ਜਾਵੇਗਾ।

ਇਸ ਸਬੰਧੀ ਐਸ.ਟੀ.ਐਸ ਜੋਤੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਟੀ.ਬੀ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ 2 ਹਫ਼ਤਿਆਂ ਤੋਂ ਵੱਧ ਸਮੇਂ ਤੱਕ ਖੰਘ, ਭੁੱਖ ਨਾ ਲੱਗਣਾ, ਭਾਰ ਘਟਣਾ, ਥੁੱਕ ਵਿੱਚ ਖ਼ੂਨ ਆਉਣਾ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਕੋਲ ਜਾਓ। ਇਸ ਸਬੰਧੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਜਾਂਚ ਕੀਤੀ ਜਾਂਦੀ ਹੈ।

ਇਸ ਦੌਰਾਨ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਬਲਾਕ ਖੂਈਖੇੜਾ ਦੇ ਸਮੂਹ ਨਿਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਲਈ ਵੱਖ-ਵੱਖ ਸਮੇਂ 'ਤੇ ਸਿਹਤ ਪ੍ਰੋਗਰਾਮ ਸ਼ੁਰੂ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਉਠਾਉਣਾ ਚਾਹੀਦਾ ਹੈ।

ਇਸ ਮੌਕੇ ਐਸਐਮਓ ਡਾ: ਵਿਕਾਸ ਗਾਂਧੀ, ਡਾ: ਆਮਨਾ ਕੰਬੋਜ, ਡਾ: ਗੋਰੀ ਸ਼ੰਕਰ, ਬੀਈਈ ਸੁਸ਼ੀਲ ਕੁਮਾਰ, ਐਸ.ਟੀ.ਐਸ ਜੋਤੀ, ਕੌਸਲਰ ਨਗਮਾ ਰਾਣੀ, ਸੀਐਚਓ ਸਤਪਾਲ ਅਤੇ ਹੋਰ ਕਰਮਚਾਰੀ ਹਾਜ਼ਰ ਸਨ।