ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਅਧਿਆਪਕਾਂ ਨੂੰ ਸਿਹਤਮੰਦ ਸਮਾਜ ਸਿਰਜਣ ਦਾ ਦਿੱਤਾ ਸੱਦਾ
ਯੂਨੀਵਰਸਿਟੀ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ :ਪ੍ਰੋ. ਕਰਮਜੀਤ ਸਿੰਘ
5 Dariya News
ਅੰਮ੍ਰਿਤਸਰ 24-Dec-2024
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਸਿਹਤਮੰਦ ਸਮਾਜ ਸਿਰਜਣ ਵਿਚ ਨਿਸ਼ਕਾਮ ਭਾਵਨਾ ਨਾਲ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹਨਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਚੰਗੇ ਵਿਿਦਆਰਥੀ ਅਤੇ ਚੰਗੇ ਨਾਗਰਿਕ ਪੈਦਾ ਕਰਕੇ ਸਮਾਜ ਨੂੰ ਸਮਰਪਿਤ ਹੋਣ। ਉਹ ਅੱਜ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਵਿਚ ਵੱਖ-ਵੱਖ ਸੈਸ਼ਨਾਂ ਦੌਰਾਨ ਯੂਨੀਵਰਸਿਟੀ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਸੰਬੋਧਨ ਕਰ ਰਹੇ ਸਨ। ਇਹਨਾਂ ਸੈਸ਼ਨਾਂ ਦਾ ਉਦੇਸ਼ ਯੂਨੀਵਰਸਿਟੀ ਵਿਚ ਬੇਬਾਕ ਗੱਲਬਾਤ ਦਾ ਮਾਹੌਲ ਪੈਦਾ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਯੋਗਦਾਨ ਨੂੰ ਮਾਨਤਾ ਦੇਣੀ ਅਤੇ ਭਵਿੱਖ ਦੇ ਵਿਕਾਸ ਲਈ ਯੂਨੀਵਰਸਿਟੀ ਦੇ ਦ੍ਰਿਸ਼ਟੀਕੋਣ ਦੀ ਰੂਪਰੇਖਾ ਤਿਆਰ ਕਰਨਾ ਸੀ।
ਇਸ ਤੋਂ ਪਹਿਲਾਂ ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਨੇ ਵਾਈਸ-ਚਾਂਸਲਰ ਨੂੰ ਜੀ ਆਇਆਂ ਕਿਹਾ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਚਾਨਣਾ ਪਾਇਆ ਅਤੇ ਆਉਣ ਵਾਲੇ ਸਮੇਂ ਵਿਚ ਯੂਨੀਵਰਸਿਟੀ ਪ੍ਰੋਫ਼ੈਸਰ ਕਰਮਜੀਤ ਸਿੰਘ ਦੀ ਅਗਵਾਈ ਵਿੱਚ ਨਵੀਆਂ ਉਚਾਈਆਂ ਨੂੰ ਸਰ ਕਰਦੀ ਨਜ਼ਰ ਆਵੇਗੀ। ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਨੇ ਧੰਨਵਾਦ ਕਰਦਿਆਂ ਵਾਈਸ-ਚਾਂਸਲਰ ਦੇ ਦ੍ਰਿਸ਼ਟੀਕੋਣ 'ਤੇ ਤਸੱਲੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ।
ਇਸ ਸਮੇਂ ਯੂਨੀਵਰਸਿਟੀ ਦੇ ਸਾਰੇ ਵਿਭਾਗਾਂ ਤੋਂ ਅਧਿਆਪਕ ਅਤੇ ਹੋਰ ਉੱਚ ਅਧਿਕਾਰੀ ਹਾਜ਼ਿਰ ਸਨ ਜਿਨ੍ਹਾਂ ਵੱਲੋਂ ਆਪਣੀਆਂ ਸਮੱਸਿਆਵਾਂ ਨੂੰ ਵੀ ਉਨ੍ਹਾਂ ਨਾਲ ਸਾਂਝਾ ਕੀਤਾ। ਜਿਸ ਤੇ ਪ੍ਰੋ. ਕਰਮਜੀਤ ਸਿੰਘ ਨੇ ਭਰੋਸਾ ਦਵਾਇਆ ਕਿ ਉਨ੍ਹਾਂ ਨੂੰ ਪੜ੍ਹਨ, ਪੜ੍ਹਾਉਣ, ਖੋਜ ਅਤੇ ਗੈਰ-ਅਧਿਆਪਨ ਕਾਰਜਾਂ ਦਾ ਇੱਕ ਵਧੀਆ ਮਾਹੌਲ ਬਣਾ ਕਿ ਦਿੱਤਾ ਜਾਵੇਗਾ ਤਾਂ ਜੋ ਸਹੀ ਸਮੇਂ ਤੇ ਸਹੀ ਦਿਸ਼ਾ ਵੱਲ ਜਾਇਆ ਜਾ ਸਕੇ। ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਇੱਕ ਪਵਿੱਤਰ ਸ਼ਹਿਰ ਅੰਮ੍ਰਿਤਸਰ ਅਤੇ ਮਹਾਨ ਗੁਰੂ ਦੇ ਨਾਮ 'ਤੇ ਬਣੀ ਯੂਨੀਵਰਸਿਟੀ ਵਿੱਚ ਕੰਮ ਅਤੇ ਅਧਿਐਨ ਕਰਨ ਦਾ ਮੌਕਾ ਮਿਿਲਆ ਹੈ।
ਉਨ੍ਹਾਂ ਕਿਹਾ ਇੱਕ ਵਾਈਸ ਚਾਂਸਲਰ ਹੋਣ ਦੇ ਨਾਤੇ, ਮੈਂ ਆਪਣੇ ਆਪ ਨੂੰ ਇੱਕ ਚੰਗਾ ਤੇ ਯੋਗ ਮਾਹੌਲ ਦੇਣ ਵਾਲਾ ਫੈਸੀਲੀਟੇਟਰ ਵਜੋਂ ਦੇਖਦਾ ਹਾਂ। ਮੇਰੀ ਭੂਮਿਕਾ ਇੱਕ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਹਰ ਕੋਈ ਆਪਣੇ ਵਿਚਾਰਾਂ ਨੂੰ ਸੁਤੰਤਰ ਰੂਪ ਵਿੱਚ ਪ੍ਰਗਟ, ਖੋਜ ਅਤੇ ਸਹਿਜ ਮਹਿਸੂਸ ਕਰਦਿਆਂ ਇਸ ਸੰਸਥਾ ਦੇ ਵਿਕਾਸ ਵਿੱਚ ਯੋਗਦਾਨ ਪਾ ਸਕੇ। ਉਨ੍ਹਾਂ ਪਿਛਲੇ ਸਾਲਾਂ ਦੌਰਾਨ ਯੂਨੀਵਰਸਿਟੀ ਦੀਆਂ ਸਮੂਹਿਕ ਪ੍ਰਾਪਤੀਆਂ ਦਸਦਿਆਂ ਫੈਕਲਟੀ ਨੂੰ ਇਸ ਵਿਰਾਸਤ ਨੂੰ ਅੱਗੇ ਵਧਾਉਣ ਅਤੇ ਸੰਸਥਾ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਉਪਰ ਪਹੁੰਚਾਉਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਨੇ ਵਿਿਦਆਰਥੀਆਂ ਨੂੰ ਗਿਆਨਵਾਨ ਅਤੇ ਜ਼ਿੰਮੇਵਾਰ ਵਿਅਕਤੀ ਬਣਾਉਣ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਨੂੰ ਦੁਹਰਾਉਂਦਿਆਂ ਕਿਹਾ ਕਿ ਇੱਕ ਅਧਿਆਪਕ ਸਮਾਜ ਨੂੰ ਸਮੇਂ ਦੀਆਂ ਲੋੜਾਂ ਅਨੁਸਾਰ ਘੜਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਸਮਾਜ ਨੂੰ ਸਿਿਖਅਤ ਕਰਨ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਅਸੀਂ ਇੱਕ ਅਜਿਹੀ ਸੰਸਥਾ ਨਾਲ ਜੁੜੇ ਹਾਂ ਜਿਸ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਬਖਸ਼ਿਸ਼ਾਂ ਹਨ।
ਇਨ੍ਹਾਂ ਬਖਸ਼ਿਸ਼ਾਂ ਕਰਕੇ ਹੀ ਯੂਨੀਵਰਸਿਟੀ ਦੇ ਮਿਹਤਨੀ ਅਤੇ ਯੋਗ ਅਧਿਆਪਕਾਂ, ਖੋਜਾਰਥੀਆਂ, ਵਿਿਦਆਰਥੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਸਦਕਾ ਯੂਨੀਵਰਸਿਟੀ ਪਹਿਲਾਂ ਹੀ ਇੱਕ ਨੈਸ਼ਨਲ ਸੰਸਥਾ ਵਜੋਂ ਉਭਰ ਕੇ ਸਾਹਮਣੇ ਆਈ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਇਸ ਨੂੰ ਵਿਸ਼ਵ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚੋਂ ਇੱਕ ਬਣਾਉਣ ਲਈ ਸਮੂਹਿਕ ਰੂਪ ਵਿੱਚ ਕੰਮ ਕੀਤਾ ਜਾਵੇ। ਗੱਲਬਾਤ ਦੌਰਾਨ, ਵਾਈਸ-ਚਾਂਸਲਰ ਨੇ ਯੂਨੀਵਰਸਿਟੀ ਲਈ ਆਪਣੇ ਤਿੰਨ ਦਿਸ਼ਾਵੀ ਦ੍ਰਿਸ਼ਟੀਕੋਣ ਦੀ ਰੂਪ ਰੇਖਾ ਵਿਸਥਾਰ ਵਿਚ ਦਸਦਿਆਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਿੱਖਿਆ ਨੂੰ ਸਾਰਿਆਂ ਲਈ ਪਹੁੰਚਯੋਗ ਬਣਾਉਣਾ ਸਮੇੰ ਦੀ ਮੁੱਖ ਲੋੜ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਪਿਛੇ ਰਹਿਣ ਵਾਲੇ ਨਾਗਰਿਕਾਂ ਨੂੰ ਸਿਿਖਆ ਦੇ ਮੌਕੇ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੀ ਓਪਨ ਲਰਨਿੰਗ ਅਤੇ ਔਨਲਾਈਨ ਸਿੱਖਿਆ ਪ੍ਰਣਾਲੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਇਨੋਵੇਸ਼ਨ ਅਤੇ ਅੰਤਰ-ਵਿਭਾਗੀ ਸਹਿਯੋਗ ਦੀ ਹਾਮੀ ਭਰਦਿਆਂ ਯੂਨੀਵਰਸਿਟੀ ਦੇ ਵਿਭਾਗਾਂ ਵਿੱਚ ਹੀ ਨਹੀਂ ਸਗੋਂ ਬਾਹਰੀ ਸੰਸਥਾਵਾਂ ਨਾਲ ਵੀ ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਹਿਯੋਗ ਵਧਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਸਮਾਜਿਕ ਚੁਣੌਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਅੰਤਰ-ਅਨੁਸ਼ਾਸਨੀ ਪਹੁੰਚ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਯੂਨੀਵਰਸਿਟੀ ਵੱਲੋਂ ਸਮਾਜ ਦੀ ਲੋੜ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਨ ਅਤੇ ਇਸ ਸਬੰਧੀ ਅਧਿਆਪਕਾਂ ਦੇ ਕੀਮਤੀ ਸੁਝਾਅ ਦੇਣ ਬਾਰੇ ਗਲ ਕਰਦਿਆਂ ਕਿਹਾ ਕਿ ਇਹ ਕੋਰਸ ਉਦਯੋਗ ਅਤੇ ਸਮਾਜ ਦੀਆਂ ਵਿਕਾਸਸ਼ੀਲ ਲੋੜਾਂ ਦੇ ਅਨੁਸਾਰ ਹੋਣੇ ਚਾਹੀਦੇ ਹਨ।
ਉਨ੍ਹਾਂ ਫੈਕਲਟੀ ਦੇ ਯਤਨਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਖੁਸ਼ਬੂ ਦੀ ਸਮਾਨਤਾ ਦਾ ਹਵਾਲਾ ਦਿੰਦਿਆਂ ਵਾਈਸ ਚਾਂਸਲਰ ਨੇ ਕਿਹਾ ਕਿ ਇੱਕ ਅਧਿਆਪਕ ਦਾ ਅਸਲ ਮਿਆਰ ਉਸ ਦੇ ਆਚਰਣ ਅਤੇ ਉਹਨਾਂ ਦੁਆਰਾ ਪੈਦਾ ਕੀਤੇ ਚੰਗੇ ਵਿਿਦਆਰਥੀਆਂ ਤੇ ਯੋਗ ਨਤੀਜਿਆਂ ਤੋਂ ਝਲਕਦਾ ਹੈ। ਉਨ੍ਹਾਂ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ, ਖਾਸ ਤੌਰ 'ਤੇ ਵਿਸ਼ੇਸ਼ ਵਿਭਾਗਾਂ ਵਿੱਚ ਐਚ-ਇੰਡੈਕਸ ਦੀ ਸ਼ਲਾਘਾ ਕੀਤੀ ਅਤੇ ਹੋਰ ਵਿਭਾਗਾਂ ਨੂੰ ਉੱਤਮਤਾ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ।
ਵਾਈਸ-ਚਾਂਸਲਰ ਨੇ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਤੇ ਪ੍ਰਸਾਰ ਬਾਰੇ ਗਲ ਕਰਦਿਆਂ ਇਸ ਲਈ ਲੋੜੀਂਦੇ ਕਦਮ ਚੁੱਕਣ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਯੂਨੀਵਰਸਿਟੀ ਦੀ ਬਿਹਤਰੀ ਲਈ ਫੈਕਲਟੀ ਨੂੰ ਆਪਣੇ ਸੁਝਾਅ ਦੇਣ ਦੀ ਬਾਰ ਬਾਰ ਅਪੀਲ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਸਾਡੀ ਹੈ ਅਤੇ ਇਸ ਦੇ ਨਾਲ ਸਾਡੇ ਭਵਿੱਖ ਜੁੜੇ ਹੋਏ ਹਨ। ਇਸ ਕਰਕੇ ਆਪਣੇ ਭਵਿੱਖ ਨੂੰ ਸ਼ਾਨਦਾਰ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਬਲਾ ਮਾਰਨਾ ਚਾਹੀਦਾ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਸ ਸੰਸਥਾ ਦੀ ਖੁਸ਼ਬੋ ਦੁਨੀਆਂ ਦੇ ਹਰੇਕ ਕੋਨੇ ਤਕ ਪੁੱਜੇ।
ਵਾਈਸ ਚਾਂਸਲਰ ਨੇ ਫੈਕਲਟੀ ਮੈਂਬਰਾਂ ਨੂੰ ਨਾ ਸਿਰਫ਼ ਆਪਣੀਆਂ ਚੁਣੌਤੀਆਂ, ਬਲਕਿ ਸੰਭਾਵੀ ਹੱਲਾਂ ਲਈ ਵੀ ਅੱਗੇ ਆਉਣ ਦੀ ਅਪੀਲ ਕੀਤੀ। ਨਾਨ-ਟੀਚਿੰਗ ਸਟਾਫ਼ ਨਾਲ ਆਪਣੇ ਸੈਸ਼ਨ ਦੌਰਾਨ, ਉਨ੍ਹਾਂ ਯੂਨੀਵਰਸਿਟੀ ਦੇ ਸੰਚਾਲਨ ਵਿੱਚ ਉਨ੍ਹਾਂ ਦੇ ਅਮੁੱਲ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਨਾਨ-ਟੀਚਿੰਗ ਅਮਲੇ ਨੂੰ ਯੂਨੀਵਰਸਿਟੀ ਦੀ ਰੀੜ੍ਹ ਦੀ ਹੱਡੀ ਦੱਸਿਆ।
ਵਾਈਸ-ਚਾਂਸਲਰ ਨੇ ਯੂਨੀਵਰਸਿਟੀ ਦੇ ਸੰਚਾਲਨ ਵਿੱਚ ਗੈਰ-ਅਧਿਆਪਨ ਕਰਮਚਾਰੀਆਂ ਦੀ ਅਹਿਮ ਭੂਮਿਕਾ ਦੀ ਪ੍ਰਸੰਸਾ ਕਰਦਿਆਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ - ਕਿਰਤ ਕਰੋ, ਨਾਮ ਜਪੋ, ਵੰਡ ਛਕੋ - ਨੂੰ ਉਜਾਗਰ ਕਰਦੇ ਹੋਏ ਵਾਈਸ-ਚਾਂਸਲਰ ਨੇ ਸਾਰਿਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ, ਏਕਤਾ ਦੀ ਭਾਵਨਾ ਬਣਾਈ ਰੱਖਣ ਅਤੇ ਟੀਮ ਵਰਕ ਨੂੰ ਸਕਾਰਾਤਮਕ ਇਸ਼ਾਰੇ ਨਾਲ ਤਰੱਕੀ ਦੀ ਨੀਂਹ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ।
ਵਾਈਸ-ਚਾਂਸਲਰ ਨੇ ਹਰੇਕ ਕਰਮਚਾਰੀ ਲਈ ਕੁਸ਼ਲ ਪ੍ਰਸ਼ਾਸਨ ਲਈ ਦੋ ਮੁੱਖ ਪਹਿਲੂਆਂ 'ਤੇ ਜ਼ੋਰ ਦਿੱਤਾ। ਪਹਿਲਾ ਨਿਯਮਾਂ ਦੀ ਸਮਝ ਤੇ ਸਪਸ਼ਟਤਾ ਅਤੇ ਚੰਗੀ ਤਰ੍ਹਾਂ ਤਿਆਰ ਕੀਤੇ ਦਸਤਾਵੇਜ਼ਾਂ ਦੀ ਮਹੱਤਤਾ। ਉਨ੍ਹਾਂ ਨਿਰੰਤਰ ਉੱਤਮਤਾ ਨੂੰ ਯਕੀਨੀ ਬਣਾਉਣ ਲਈ, ਸੰਸਥਾ ਦੇ ਅੰਦਰ ਪਿਆਰ ਤੇ ਸਹਿਯੋਗ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ, ਨਿਯਮਤ ਸਿਖਲਾਈ ਦੀ ਲੋੜ 'ਤੇ ਜ਼ੋਰ ਦਿੱਤਾ।
ਵਾਈਸ-ਚਾਂਸਲਰ ਨੇ ਦੋ ਕਾਰਜਾਂ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਯੂਨੀਵਰਸਿਟੀ ਵਿਚ ਗੁਰਮੁਖੀ ਪੰਜਾਬੀ ਦੇ ਵਿਕਾਸ ਅਤੇ ਸੰਭਾਲ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਗੁਰੂ ਨਾਨਕ ਦੇਵ ਜੀ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਵਿਸ਼ਵ ਪੱਧਰ ਤਕ ਸੰਚਾਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਨਾਨ-ਟੀਚਿੰਗ ਕਰਮਚਾਰੀਆਂ ਦੇ ਲੋੜੀਂਦੇ ਕਾਰਜ ਕਰਨ ਦਾ ਭਰੋਸਾ ਵੀ ਦਿੱਤਾ।