5 Dariya News

ਸ਼ਹੀਦੀ ਸਭਾ ਦੌਰਾਨ ਬਜੁਰਗਾਂ, ਔਰਤਾਂ, ਦਿਵਿਆਂਗਜ਼ਨਾਂ ਤੇ ਬੱਚਿਆਂ ਲਈ ਮੁਫਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਹਰੀ ਝੰਡੀ ਦੇ ਕੇ 60 ਈ-ਰਿਕਸ਼ਾ ਕੀਤੇ ਰਵਾਨਾ

5 Dariya News

ਫਤਹਿਗੜ੍ਹ ਸਾਹਿਬ 25-Dec-2024

ਸਰਬੰਸਦਾਨੀ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅੱਜ ਆਰੰਭ ਹੋਈ ਸ਼ਹੀਦੀ ਸਭਾ ਦੌਰਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪੁੱਜਣ ਵਾਲੀ ਸੰਗਤ ਵਿੱਚ ਸ਼ਾਮਲ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗਜਨਾਂ ਨੂੰ ਆਵਾਜਾਈ ਦੀ ਮੁਫਤ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਈ-ਰਿਕਸ਼ੇ ਮੁਹੱਈਆ ਕਰਵਾਏ ਹਨ। ਇਨ੍ਹਾਂ ਈ-ਰਿਕਸ਼ਿਆਂ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ  ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ  ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਦੀ ਦੁਨੀਆ ਭਰ ਵਿੱਚ ਕੋਈ ਮਿਸਾਲ ਨਹੀ ਮਿਲਦੀ। 

ਉਨ੍ਹਾਂ ਕਿਹਾ ਕਿ ਈ-ਰਿਕਸ਼ਿਆਂ ਦੀ ਸ਼ੁਰੂਆਤ ਸੰਗਤ ਦੀ ਸੇਵਾ ਲਈ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਬਾਹਰੋਂ ਆਉਣ ਵਾਲੀ ਸੰਗਤ ਵਿੱਚ ਸ਼ਾਮਲ ਸਰੀਰਕ ਪੱਖੋਂ ਲੋੜਵੰਦ ਇਨ੍ਹਾਂ ਰਿਕਸ਼ਿਆ ਦਾ ਲਾਭ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਈ-ਰਿਕਸ਼ੇ ਸ਼ਹੀਦੀ ਸਭਾ ਦੌਰਾਨ ਸੰਗਤ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ ਅਤੇ ਸੰਗਤ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ ਗੁਪਤਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਸ਼ਹਿਰੀ ਪਤਵੰਤੇ ਵੀ ਮੌਜੂਦ ਸਨ।