5 Dariya News

ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ

ਇੱਕ ਪ੍ਰਤਿਸ਼ਠਾਵਾਨ ਅਰਥਸ਼ਾਸਤਰੀ ਮਨਮੋਹਨ ਸਿੰਘ ਜੀ ਨੂੰ ਵਿੱਤ ਅਤੇ ਜਨਤਕ ਨੀਤੀ ਦੇ ਉਨ੍ਹਾਂ ਦੇ ਵਿਆਪਕ ਗਿਆਨ ਦੇ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ

5 Dariya News

ਨਵੀਂ ਦਿੱਲੀ 27-Dec-2024

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਅਮਿਤ ਸ਼ਾਹ ਨੇ ‘ਐਕਸ’ ‘ਤੇ ਆਪਣੀ ਪੋਸਟ ਵਿੱਚ ਕਿਹਾ, ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਇੱਕ ਪ੍ਰਤਿਸ਼ਠਾਵਾਨ ਅਰਥਸ਼ਾਸਤਰੀ ਮਨਮੋਹਨ ਸਿੰਘ ਜੀ ਨੂੰ ਵਿੱਤ ਅਤੇ ਜਨਤਕ ਨੀਤੀ ਦੇ ਉਨ੍ਹਾਂ ਦੇ ਵਿਆਪਕ ਗਿਆਨ ਦੇ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।