5 Dariya News

ਜਥੇਦਾਰ ਗਿਆਨੀ ਰਘੁਬੀਰ ਸਿੰਘ ਗੁਰਜੀਤ ਸਿੰਘ ਔਜਲਾ ਨੂੰ ਮਿਲਣ ਪਹੁੰਚੇ

ਮਾਤਾ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

5 Dariya News

ਅੰਮ੍ਰਿਤਸਰ 18-Jan-2025

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਉਨ੍ਹਾਂ ਦੀ ਮਾਤਾ ਸਵਰਗੀ ਗੁਰਮੀਤ ਕੌਰ ਜੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਨ ਲਈ ਮਿਲਣ ਗਏ। ਉਹ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੀ ਸ਼ੁਰੂਆਤ ਵਿੱਚ ਸ਼ਾਮਲ ਹੋਏ ਅਤੇ ਵਿਸ਼ੇਸ਼ ਤੌਰ 'ਤੇ ਐਮਪੀ ਔਜਲਾ ਨੂੰ ਇਸ ਦੁੱਖ ਦੀ ਘੜੀ ਵਿੱਚ ਹਿੰਮਤ ਰੱਖਣ ਲਈ ਕਿਹਾ। ਇਸ ਤੋਂ ਇਲਾਵਾ ਸੰਸਦ ਮੈਂਬਰ ਔਜਲਾ ਦੇ ਨਾਲ ਕਈ ਮੌਜੂਦਾ ਮੰਤਰੀ, ਸਾਬਕਾ ਮੰਤਰੀ, ਮੁੱਖ ਮੰਤਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਦੁੱਖ ਪ੍ਰਗਟ ਕਰਨ ਲਈ ਮੌਕੇ 'ਤੇ ਪਹੁੰਚੇ। ਇਸ ਮੌਕੇ ਤੇ ਕੌੰਸਲਰ ਡਾ. ਅਨੂਪ ਪ੍ਰਸ਼ਾਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਜੀ, ਸਾਬਕਾ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਜੀ, ਡਾ. ਯੋਗੇਸ਼ ਅਰੋੜਾ  ਸਿਹਤ ਅਫ਼ਸਰ ਅੰਮ੍ਰਿਤਸਰ, ਪ੍ਰਧਾਨ ਸ੍ਰੀ ਅਰਿੰਦਰਬੀਰ ਸਿੰਘ ਵਾਲੀਆ ਸਹਿਕਾਰੀ ਬੈਂਕ ਯੂਨੀਅਨ, ਜਨਰਲ ਸਕੱਤਰ ਸ੍ਰੀ ਅਮਨਪ੍ਰੀਤ ਸਿੰਘ, ਪ੍ਰਧਾਨ ਸ੍ਰੀ ਦੀਪਕ ਸਚਦੇਵਾ ਅਤੇ ਬਾਜਵਾ ਅਜਨਾਲਾ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸ੍ਰੀ ਰਾਜੀਵ ਦੇਵਗਨ, ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ, ਸਿਹਤ ਅਫ਼ਸਰ ਡਾ. ਯੋਗੇਸ਼ ਅਰੋੜਾ, ਸਾਬਕਾ ਵਿਧਾਇਕ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਕੌਂਸਲਰ ਸ੍ਰੀ ਰਾਜ ਕੰਵਲਪ੍ਰੀਤ ਸਿੰਘ ਲੱਕੀ, ਡਵੀਜ਼ਨਲ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਜੀ. ਸੱਭਰਵਾਲ ਅਤੇ ਸ੍ਰੀ ਅਸ਼ੋਕ ਸੋਨੀ, ਸ਼ਹਿਰੀ ਪ੍ਰਧਾਨ ਸ੍ਰੀ ਅਸ਼ਵਨੀ ਪੱਪੂ, ਸਾਬਕਾ ਵਿਧਾਇਕ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਚੇਅਰਮੈਨ ਸ੍ਰੀ ਦਿਨੇਸ਼ ਬੱਸੀ, ਸ੍ਰੀ ਤਰਸੇਮ ਸਿੰਘ ਸਿਆਲਕਾ, ਕੌਂਸਲਰ ਸ੍ਰੀ ਰਾਜਕੰਵਲਪ੍ਰੀਤ ਸਿੰਘ ਲੱਕੀ, ਕੌਂਸਲਰ ਸ੍ਰੀ ਸੁਜਿੰਦਰ ਬਿਡਲਾਨ, ਸ੍ਰੀ. ਅਸ਼ੋਕ ਲੱਧੜ ਜੀ, ਸ਼੍ਰੀ ਪਰਮਿੰਦਰ ਸਿੰਘ ਭੰਡਾਲ ਡੀ.ਸੀ.ਪੀ., ਸ਼੍ਰੀ ਗੁਲਜਿੰਦਰ ਸਿੰਘ ਕਿੱਟੀ, ਸ਼੍ਰੀ ਵਰਿੰਦਰ ਪਾਲ ਸਿੰਘ (ਮਾਝਾ ਟ੍ਰਾਂਸਪੋਰਟ), ਵਿਧਾਇਕ ਸ਼੍ਰੀ ਕੁਲਦੀਪ ਸਿੰਘ ਕਾਲਾ ਢਿੱਲੋਂ, ਜ਼ਿਲ੍ਹਾ ਪ੍ਰਧਾਨ ਮੋਗਾ ਸ਼੍ਰੀ ਹਰੀ ਸਿੰਘ ਖਾਈ ਅਤੇ ਹੋਰ ਆਗੂ ਮੌਜੂਦ ਸਨ।