5 Dariya News

ਰਜਿੰਦਰਪਾਲ ਕੌਰ ਛੀਨਾ ਨੇ ਲੁਧਿਆਣਾ ਦੱਖਣੀ ਵਿੱਚ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ

ਇਸ ਪ੍ਰੋਜੈਕਟ ਤਹਿਤ ਕਰੀਬ 51.40 ਲੱਖ ਰੁਪਏ ਖਰਚ ਕੀਤੇ ਜਾਣਗੇ : ਰਜਿੰਦਰਪਾਲ ਕੌਰ ਛੀਨਾ

5 Dariya News

ਲੁਧਿਆਣਾ 22-Jan-2025

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ  ਵੱਲੋਂ ਵਾਰਡ ਨੰਬਰ 34 ਵਿੱਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਵਾਰਡ ਨੰਬਰ 34 ਅਧੀਨ ਮਹਾਂ ਸਿੰਘ ਨਗਰ ਦੀ ਗਲੀ ਨੰ: 5, 11 ਅਤੇ ਗਲੀ ਨੰ: 5 ਦੀ ਲਿੰਕ ਸੜਕ ਤੇ 80 ਐਮ.ਐਮ. ਦੀਆਂ ਇੰਟਰਲਾਕ ਟਾਈਲਾਂ ਲਗਾਈਆਂ ਜਾਣੀਆਂ ਹਨ। 

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 51.40 ਲੱਖ ਰੁਪਏ ਖਰਚ ਕੀਤੇ ਜਾਣੇ ਹਨ।  ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀਆਂ ਸੜਕਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਪਿਛਲੇ 30 ਸਾਲਾਂ ਤੋਂ ਇਹ ਸੜਕ ਨਹੀਂ ਬਣੀ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।

ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਗਲੀਆਂ ਦੇ ਨਿਰਮਾਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਬਰਸਾਤੀ ਮੌਸਮ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇਗਾ। ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚਲਾਈ ਜਾ ਰਹੀ ਤਾਂ ਜੋ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਨਾ ਰਹਿਣ। ਇਸ ਮੌਕੇ ਜਗਦੇਵ ਧੁੰਨਾ, ਕੌਂਸਲਰ ਪ੍ਰਭਪ੍ਰੀਤ ਕੌਰ ਧੁੰਨਾ ਵਾਰਡ ਨੰ.35 ਵੀ ਮੌਜੂਦ ਸਨ।