5 Dariya News

ਵਿਨੀਤ ਕੁਮਾਰ ਵੱਲੋਂ ਅਧਿਕਾਰੀਆਂ ਨੂੰ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕਰਨ ਦੀ ਹਦਾਇਤ

5 Dariya News

ਫ਼ਰੀਦਕੋਟ 23-Jan-2025

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਜਿਸ ਤਹਿਤ ਸੇਵਾ ਕੇਂਦਰਾਂ ਵਿੱਚ ਅਤੇ ਡੂਰ ਟੂ ਡੂਰ ਵੱਖ ਵੱਖ ਸੇਵਾਵਾਂ ਆਮ ਲੋਕਾਂ ਨੂੰ ਮਹੁੱਈਆ ਕਰਵਾਈਆ ਦਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦੀਆਂ ਜੀਰੋ ਪੈਂਡੈਂਸੀ ਦਾ ਟੀਚਾ ਮਿਥਿਆ ਗਿਆ ਹੈ। 

ਉਨ੍ਹਾਂ ਸਿਹਤ ਵਿਭਾਗ ਨੂੰ ਸਖਤ ਹਦਾਇਤ ਕੀਤੀ ਕਿ ਆਪਣੀਆਂ ਪੈਂਡੈਂਸੀਆਂ ਜਲਦ ਕਲੀਅਰ ਕੀਤੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਅਰਜ਼ੀਆਂ ਤੇ ਵਾਜਬ ਇਤਰਾਜ਼ ਲਗਾਏ ਜਾਣ ਜਿਸ ਨਾਲ ਜ਼ਿਲ੍ਹਾ ਵਾਸੀਆਂ ਨੂੰ ਦਿੱਕਤ ਪੇਸ਼ ਨਾ ਆਵੇ ਅਤੇ ਉਹ ਆਪਣੇ ਸਬੰਧਤ ਇਤਰਾਜ਼ ਆਸਾਨੀ ਨਾਲ ਦੂਰ ਕਰਵਾ ਸਕਣ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਵਿਭਾਗਾਂ ਨੂੰ ਪ੍ਰਾਪਤ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨ ਸਬੰਧੀ ਵੀ ਹਦਾਇਤ ਕੀਤੀ ਅਤੇ ਕਿਹਾ ਕਿ ਜਿਨਾਂ ਵਿਭਾਗਾਂ ਦੇ ਨੋਡਲ ਅਫਸਰ ਨਹੀਂ ਲਗਾਏ ਗਏ ਉਹ ਤੁਰੰਤ ਨੋਡਲ ਅਫਸਰ ਦੀ ਡਿਟੇਲ ਭੇਜਣ। 

ਉਨ੍ਹਾਂ ਕਿਹਾ ਕਿ ਪ੍ਰਾਪਤ ਸ਼ਿਕਾਇਤਾਂ ਦੀ ਪੈਂਡੈਸੀ ਨੂੰ ਨਿਰਧਾਰਿਤ ਸਮੇਂ ਦੇ ਵਿੱਚ ਵਿੱਚ ਕਲੀਅਰ ਕੀਤਾ ਜਾਵੇ। ਉਨਾਂ ਕਿਹਾ ਕਿ ਉਹ ਇਸ ਸਬੰਧੀ ਖੁਦ ਮੋਨੀਟਰ ਕਰ ਰਹੇ ਹਨ ਅਤੇ ਅੱਗੇ ਵੀ ਦੇਖਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਆਪਣੇ ਆਪ ਆਪਣੇ ਵਿਭਾਗ ਦੀ ਪੈਂਡੈਸੀ ਨੂੰ ਕਲੀਅਰ ਕਰਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਵਿ) ਸ.ਨਰਭਿੰਦਰ ਸਿੰਘ, ਐਸ.ਡੀ.ਐਮ ਮੇਜਰ ਵਰੁਣ ਕੁਮਾਰ, ਐਸ.ਡੀ.ਐਮ ਜੈਤੋ ਸੂਰਜ, ਡੀ.ਆਰ.ਓ ਲਵਪ੍ਰੀਤ  ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਨਿਰਮਲਪ੍ਰੀਤ ਕੌਰ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।