ਬੇਲਾ ਫਾਰਮੇਸੀ ਕਾਲਜ ਨੇ ਰਾਸ਼ਟਰੀ ਵੋਟਰ ਦਿਵਸ ਮਨਾਇਆ
5 Dariya News
ਬੇਲਾ (ਰੂਪਨਗਰ) 25-Jan-2025
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ ਵੱਲੋਂ ਰੈੱਡ ਰਿਬੀਅਨ ਕਲੱਬ ਅਤੇ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਸਹਿਯੋਗ ਨਾਲ ਰਾਸ਼ਟਰੀ ਵੋਟ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਸ਼ੈਲੇਸ ਸ਼ਰਮਾਂ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੇ ਮੱਤ ਦਾ ਪ੍ਰਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮੱਤਦਾਤਾ ਸੰਹੁ ਦਿਵਾਈ ਕਿ ਉਹ ਆਪਣੇ ਦੇਸ਼ ਦੀ ਲੋਕਤੰਤਰ ਪਰੰਪਰਾਵਾਂ ਨੂੰ ਬਣਾਈ ਰੱਖਣਗੇ ਤੇ ਆਜ਼ਾਦ, ਨਿਰਪੱਖ ਤੇ ਸ਼ਾਤੀਪੂਰਨ ਚੋਣਾਂ ਦੀ ਮਰਿਆਦਾ ਨੂੰ ਬਣਾਈ ਰੱਖਣਗੇ ਤੇ ਨਾਲ ਹੀ ਨਿਰਭਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਹੋਰ ਪ੍ਰੇਰਣਾ ਤੋਂ ਪ੍ਰਭਾਵਿਤ ਹੋਏ ਬਿਨ੍ਹਾਂ ਆਪਣੇ ਮੱਤ ਦਾ ਪ੍ਰਯੋਗ ਕਰਨਗੇ।
ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ ਲੋਕਤੰਤਰ ਚੋਣਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਪ੍ਰੋਗਰਾਮ ਦਾ ਸੰਚਾਲਨ ਸ਼੍ਰੀ ਦਵਿੰਦਰ ਕੁਮਾਰ, ਪ੍ਰੋ: ਰਮਨਦੀਪ ਕੌਰ, ਸ਼੍ਰੀਮਤੀ ਨਵਜੀਤ ਕੌਰ ਅਤੇ ਸ਼੍ਰੀਮਤੀ ਨੋਇਲ ਨੇ ਕੀਤਾ।