5 Dariya News

ਗਣਤੰਤਰ ਦਿਵਸ 'ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਨੂੰ ਪ੍ਰਸ਼ੰਸਾ ਪੱਤਰ ਸਨਮਾਨਿਤ

5 Dariya News

ਫਿਰੋਜ਼ਪੁਰ 30-Jan-2025

ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ  ਸਮਾਗਮ ਵਿੱਚ ਸਿਹਤ ਵਿਭਾਗ ਵੱਲੋਂ ਗ਼ੈਰ ਸੰਚਾਰੀ ਰੋਗਾਂ ਸੰਬੰਧੀ ਕੱਢੀ ਗਈ ਸ਼ਾਨਦਾਰ ਜਾਗਰੂਕਤਾ ਝਾਂਕੀ ਤਿਆਰ ਕਰਨ ਅਤੇ ਵਧੀਆ ਸੇਵਾਵਾਂ ਦੇਣ ਵਾਲੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੂੰ ਅੱਜ ਸਿਵਲ ਸਰਜਨ ਡਾ ਰਾਜਵਿੰਦਰ ਕੌਰ ਵੱਲੋਂ ਪ੍ਰਸ਼ੰਸਾ ਪੱਤਰ ਦੇ ਸਨਮਾਨਿਤ ਕੀਤਾ ਗਿਆ।

ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮੰਤਵ ਇਲਾਕਾ ਨਿਵਾਸੀਆਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਲਈ ਦਿਨ ਰਾਤ ਵਿਭਾਗ ਦੇ ਡਾਕਟਰ, ਪੈਰਾ ਮੈਡੀਕਲ ਸਟਾਫ ਵੱਲੋਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹੈ। 

ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਮੰਤਵ ਸੱਭ ਤੋ ਆਖਰੀ ਕਤਾਰ ਵਿੱਚ ਬੈਠ ਵਿਅਕਤੀ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਹੈ। ਉਨ੍ਹਾਂ ਕਿਹਾ ਕਿ ਗੈਰ ਸੰਚਾਰੀ ਰੋਗਾਂ ਤੋਂ ਬਚਾਓ ਕਰਨ ਸਬੰਧੀ ਜਾਗਰੂਕਤਾ ਅਤੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਸਬੰਧੀ ਤਿਆਰ ਕੀਤੀ ਸ਼ਾਨਦਾਰ ਝਾਕੀ ਨੇ ਵੀ ਸਮੂਹ ਇਲਾਕਾ ਨਿਵਾਸੀਆਂ ਨੂੰ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਹੈ।