ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
5 Dariya News
ਨਵੀਂ ਦਿੱਲੀ 30-Jan-2025
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ; "ਅੱਜ ਰਾਜਘਾਟ 'ਤੇ ਪੂਜਯ ਬਾਪੂ (Pujya Bapu) ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਅਸੀਂ ਆਪਣੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹਾਂ।"