5 Dariya News

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਸਕੂਲੀ ਬੱਸਾਂ ਦੀ ਚੈਕਿੰਗ

5 Dariya News

ਮਾਨਸਾ 31-Jan-2025

ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਨਤੀਸ਼ਾ ਅੱਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ  ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬੁਢਲਾਡਾ, ਭੀਖੀ, ਉਡਤ ਸੈਦੇਵਾਲ ਮਾਨਸਾ ਵਿਖੇ ਬੱਸਾਂ ਦੀ ਚੈਕਿੰਗ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਾਉਂਸਲਰ ਰਜਿੰਦਰ ਵਰਮਾ ਨੇ ਦੱਸਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਕਿਹਾ ਕਿ ਵੈਨ ਵਿਚ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। '

ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ’ਤੇ ਸਬੰਧਤ ਸਕੂਲ ਦੇ ਧਿਆਨ ਵਿੱਚ ਲਿਆਉਣ।