5 Dariya News

ਨਰਿੰਦਰਪਾਲ ਸਿੰਘ ਸਵਨਾ ਨੇ ਸੁਨੀਤਾ ਕੇਜਰੀਵਾਲ ਨਾਲ ਮਿਲ ਅਰਵਿੰਦ ਕੇਜਰੀਵਾਲ ਦੇ ਹੱਕ ਵਿਚ ਮੰਗੀਆਂ ਵੋਟਾਂ

ਵਿਧਾਨ ਸਭਾ ਹਲਕਾ ਨਵੀਂ ਦਿੱਲੀ ਤੋਂ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਲੜ ਰਹੇ ਹਨ ਚੋਣ

5 Dariya News

ਫਾਜ਼ਿਲਕਾ 03-Feb-2025

ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਧਰਮਪਤਨੀ ਸ਼੍ਰੀਮਤੀ ਸੁਨੀਤਾ ਕੇਜਰੀਵਾਲ ਜੀ ਦੇ ਨਾਲ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਨਾਲ ਲੈ ਕੇ ਹਲਕਾ ਨਵੀਂ ਦਿੱਲੀ ਦੇ ਵੱਖ-ਵੱਖ ਬਾਜ਼ਾਰਾਂ ਦਾ ਡੋਰ ਟੂ ਡੋਰ ਦੌਰਾ ਕੀਤਾ ਤੇ ਚੋਣ ਪ੍ਰਚਾਰ ਕੀਤਾ। 

ਉਨ੍ਹਾਂ ਲੋਕਾਂ ਨੂੰ ਆਪ ਪਾਰਟੀ ਦੇ ਉਮੀਦਵਾਰ ਸ੍ਰੀ. ਅਰਿਵੰਦ ਕੇਜਰੀਵਾਲ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆ ਕਿਹਾ ਕਿ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਸਿੱਖਿਆ, ਸਿਹਤ, ਸਵੱਛ ਪਾਣੀ, ਸੀਵਰੇਜ, ਸੜਕਾਂ ਤੇ ਗਲੀਆਂ ਨਾਲੀਆਂ ਆਦਿ ਸਾਰੇ ਵਿਕਾਸ ਦੇ ਕੰਮ ਹੋਰ ਬਾਖੂਬੀ ਢੰਗ ਨਾਲ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਪਾਰਟੀ ਹਰ ਵਰਗ ਦੀ ਭਲਾਈ ਲਈ ਯਤਨਸੀਲ ਹੈ। 

ਉਨ੍ਹਾਂ ਲੋਕਾਂ ਨੂੰ ਕਿਹਾ ਕਿ ਆਮ ਆਦਮੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਤੁਹਾਡੀ ਦਿੱਤੀ ਵੋਟ ਨਾਲ ਹੀ ਇਹ ਸਰਕਾਰ ਬਣ ਸਕਦੀ ਹੈ। ਇਸ ਮੌਕੇ ਸੁਰਿੰਦਰ ਘੋਗਾ ਸੀਨੀਅਰ ਯੂਥ ਆਗੂ, ਸੁਰਿੰਦਰ ਕੰਬੋਜ ਬਲਾਕ ਪ੍ਰਧਾਨ, ਮਨਜੋਤ ਖੇੜਾ ਟਰੱਕ ਯੂਨੀਅਨ ਪ੍ਰਧਾਨ, ਹਰਮੰਦਰ ਸਿੰਘ ਬਰਾੜ ਬਲਾਕ ਪ੍ਰਭਾਰੀ ਅਤੇ ਸਾਜਨ ਖਰਬਾਟ ਯੂਥ ਆਗੂ ਆਦਿ ਹਾਜ਼ਰ ਸਨ।