5 Dariya News

‌ਸਰਸ ਮੇਲੇ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ

5 Dariya News

ਪਟਿਆਲਾ 20-Feb-2025

ਸਰਸ ਮੇਲੇ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪੰਜਾਬ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਤੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਸਾਕੇਤ ਹਸਪਤਾਲ ਪਟਿਆਲਾ ਦੀ ਟੀਮ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੇਲੇ ਵਿੱਚ 2000 ਤੋਂ ਵੱਧ ਲੋਕਾਂ ਨੂੰ ਨਸ਼ੇ ਨਾਲ ਹੋਣ ਵਾਲੇ ਪ੍ਰਭਾਵਾਂ ਬਾਰੇ ਮੈਡੀਕਲ ਅਫਸਰ ਡਾ.ਸਨਦੀਪ ਸਿੰਘ, ਪੋ੍ਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਅਤੇ ਕਾਊਂਸਲਰ ਟੀਮ ਨੇ ਮਰੀਜ਼ਾਂ ਦਾ ਇਲਾਜ ਕਰਵਾਉਣ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ।