ਯੁੱਧ ਨਸ਼ਿਆਂ ਵਿਰੁੱਧ : ਡਿਪਟੀ ਕਮਿਸ਼ਨਰ ਨੇ ਨਸਿ਼ਆਂ ਦੀ ਰੋਕਥਾਮ ਸਬੰਧੀ ਕੀਤੀ ਅਹਿਮ ਮੀਟਿੰਗ
ਸਮੂਹ ਵਿਭਾਗਾਂ ਨੂੰ ਮੂਹਰੇ ਹੋ ਕੇ ਹੰਭਲਾ ਮਾਰਨ ਦੀ ਕੀਤੀ ਤਾਕੀਦ
5 Dariya News
ਸ੍ਰੀ ਮੁਕਤਸਰ ਸਾਹਿਬ 04-Mar-2025
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਤਹਿਤ ਕੱਲ ਦੇਰ ਸ਼ਾਮ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਜਿ਼ਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ।
ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਨਸ਼ੇ ਦੀ ਰੋਕਥਾਮ ਲਈ ਤਲਾਸ਼ੀ ਅਭਿਆਨ ਜਾਰੀ ਰੱਖਿਆ ਜਾਵੇ ਅਤੇ ਜ਼ੇਲ੍ਹ ਅੰਦਰ ਬੰਦ ਕੈਦੀਆਂ ਨੂੰ ਨਸ਼ੇ ਦੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵੱਧ ਤੋਂ ਵੱਧ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਇਨ੍ਹਾਂ ਸੈਂਟਰਾਂ ਵਿੱਚ ਦਾਖਲ ਕਰਵਾਇਆ ਜਾਵੇ ਅਤੇ ਉਨ੍ਹਾ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਨ੍ਹਾ ਦਾ ਸਾਂਭ-ਸੰਭਾਲ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।
ਇਸ ਮੌਕੇ ਉਨ੍ਹਾ ਕਿਹਾ ਕਿ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਕਿਸਮ ਦੀਆਂ ਗਲਤ ਗੋਲੀਆਂ ਨਾ ਵੇਚ ਸਕੇ ਅਤੇ ਹਰੇਕ ਮੈਡੀਕਲ ਸਟੋਰ ਵਾਲੇ ਕੋਲ ਮਾਨਤਾ ਪ੍ਰਾਪਤ ਲਾਇਸੰਸ ਹੋਣਾ ਜ਼ਰੂਰੀ ਹੈ । ਇਸ ਮੌਕੇ ਸ੍ਰੀ ਅਖਿਲ ਚੌਧਰੀ ਐਸ.ਐਸ.ਪੀ., ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਸ੍ਰੀਮਤੀ ਬਲਜੀਤ ਕੌਰ, ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ, ਡਾ. ਸੰਜੀਵ ਕੁਮਾਰ ਐਸ.ਡੀ.ਐਮ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ.ਗਿੱਦੜਬਾਹਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।