5 Dariya News

ਕੁਲਤਾਰ ਸਿੰਘ ਸੰਧਵਾਂ ਵੱਲੋਂ ਨਾਇਬ ਸਿੰਘ ਸੈਣੀ ਅਤੇ ਹਰਵਿੰਦਰ ਕਲਿਆਣ ਦਾ ਨਿੱਘਾ ਸਵਾਗਤ

5 Dariya News

ਚੰਡੀਗੜ੍ਹ 25-Mar-2025

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਦੌਰੇ 'ਤੇ ਆਏ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ  ਦਾ ਨਿੱਘਾ ਸਵਾਗਤ ਕੀਤਾ।ਸ. ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ। 

ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਸਪੀਕਰ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਨੇ ਉਹਨਾਂ ਵੱਲੋਂ ਕੀਤੇ ਇਸ ਨਿੱਘੇ ਸਵਾਗਤ ਨਾਲ ਬਹੁਤ ਖੁਸ਼ੀ ਮਹਿਸੂਸ ਕੀਤੀ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ ਤੋਂ ਅਸ਼ਵਨੀ ਸ਼ਰਮਾ, ਵਿਧਾਇਕ ਪੰਜਾਬ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਪੰਜਾਬ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ।