5 Dariya News

ਸੜਕ ਸੁਰੱਖਿਆ ਕਮੇਟੀ ਦੀ ਹੋਈ ਬੈਠਕ

ਆਵਾਜਾਈ ਨਿਯਮਾਂ ਪ੍ਰਤੀ ਲੋਕਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ

5 Dariya News

ਸ੍ਰੀ ਮੁਕਤਸਰ ਸਾਹਿਬ 25-Mar-2025

ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ  ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਡਾ.ਸੰਜੀਵ ਕੁਮਾਰ ਆਰ.ਟੀ.ਓ. ਦੀ ਅਗਵਾਈ ਹੇਠ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ ਕੀਤੀ ਗਈ। ਉਹਨਾਂ ਜਿ਼ਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਅੰਦਰ ਜਿਨ੍ਹਾਂ ਦੁਕਾਨਦਾਰਾਂ ਨੇ ਨਜਾਇਜ਼ ਤੌਰੋ ਤੇ ਕਬਜ਼ੇ ਕੀਤੇ ਹਨ, ਉਹਨਾਂ ਕਬਜਿ਼ਆਂ ਨੂੰ ਛੁਡਵਾਉਣ ਲਈ ਮੁਹਿੰਮ ਤੇਜ਼ ਕੀਤੀ ਜਾਵੇ ਅਤੇ ਨਗਰ ਕੌਸਲ ਦੀਆਂ ਹਦੂਦ ਅੰਦਰ ਸਟਰੀਟ ਲਾਈਟਾਂ ਖਰਾਬ ਪਈਆਂ ਹਨ, ਉਹਨਾਂ ਨੂੰ ਠੀਕ ਕਰਵਾਇਆ ਜਾਵੇ।

ਇਸ ਮੌਕੇ ਉਹਨਾਂ ਮੰਡੀ ਬੋਰਡ ਅਤੇ ਬੀ.ਐਂਡ.ਆਰ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸੜਕਾਂ ਟੁੱਟੀਆਂ ਹਨ, ਉਹਨਾਂ ਨੂੰ ਠੀਕ ਕਰਵਾਇਆ ਜਾਵੇ। ਉਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹੜੇ ਸਕੂਲ ਮੁੱਖ ਸੜਕਾਂ ਦੇ ਨਜ਼ਦੀਕ ਹਨ, ਉਥੇ ਸਾਈਨ ਬੋਰਡ ਅਤੇ ਸਪੀਡ ਬਰੈਕਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਪਹੁੰਚੇ।  

ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਸੜਕ ਹਾਦਸੇ ਵਿੱਚ ਕੋਈ ਜਖਮੀ ਹੋਵੇ ਤਾਂ ਉਸ ਨੂੰ ਜਲਦ ਤੋਂ ਜਲਦ ਹਸਪਤਾਲ ਪਹੁੰਚਾਉਣ ਵਿਚ ਮੱਦਦ ਕੀਤੀ ਜਾਵੇ ਅਤੇ ਅਜਿਹਾ ਨੇਕ ਕਾਰਜ ਕਰਨ ਵਾਲਿਆਂ ਨੂੰ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਤਹਿਤ ਸਨਮਾਨਿਤ ਵੀ ਕੀਤਾ ਜਾਂਦਾ ਹੈ। ਉਹਨਾਂ ਨਾਲ ਹੀ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਪੂਰੀ ਸਾਵਧਾਨੀ ਵਰਤੀ ਜਾਵੇ।

ਇਸ ਮੌਕੇ ਸ੍ਰੀ ਜਸਪਾਲ ਸਿੰਘ ਐਸ.ਡੀ.ਐਮ.ਗਿੱਦੜਬਾਹਾ, ਸ੍ਰੀ ਸਲਿੰਦਰ ਗੋਇਲ ਏ.ਟੀ.ਓ (ਜੀ), ਡਾ. ਨਰੇਸ਼ ਪਰੂਥੀ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ, ਸ੍ਰੀ ਜਸਪ੍ਰੀਤ  ਸਿੰਘ ਛਾਬੜਾ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।